ਪਾਵਰਕਾਮ ਤੇ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ

Updated on: Mon, 17 Jul 2017 04:35 PM (IST)
  
åðéå Åðé

ਪਾਵਰਕਾਮ ਤੇ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ

ਬੱਲੂ ਮਹਿਤਾ, ਪੱਟੀ : ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜੋਨ ਪ੍ਰਧਾਨ ਮੇਹਰ ਸਿੰਘ ਤਲਵੰਡੀ, ਪੂਰਨ ਸਿੰਘ ਵਰਨਾਲਾ ਤੇ ਅਵਤਾਰ ਸਿੰਘ ਦੀ ਅਗਵਾਈ ਹੇਠ ਵੇਰਕਾ ਡੇਅਰੀ ਚੌਂਕ ਪੱਟੀ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਭਾਗ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਾਸਨਾਂ ਤੇ ਮਜ਼ਦੂਰਾਂ ਨੇ ਮੰਗ ਕੀਤੀ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਣ। ਇਸ ਮੌਕੇ ਸਕੱਤਰ ਸੁਖਵਿੰਦਰ ਸਿੰਘ ਸਭਰਾਂ ਨੇ ਕਿਹਾ ਕਿ ਪਾਵਰਕਾਮ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਖਪਤਕਾਰਾਂ ਦੇ ਕੁਨੈਸ਼ਕਨ ਅਜੇ ਤਕ ਲਾਗੂ ਨਹੀਂ ਕੀਤੇ ਗਏ ਤੇ ਨਾ ਹੀ 24 ਘੰਟੇ ਬਿਜ਼ਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੜੇ ਹੋਏ ਟਰਾਂਸਮਫਰ 24 ਘੰਟੇ ਦੇ ਅੰਦਰ ਵੀ ਨਹੀਂ ਬਦਲੇ ਜਾ ਰਹੇ ਅਤੇ ਓਵਰਲੋਡ ਫੀਡਰਾਂ ਨੂੰ ਅਣਲੋਡ ਨਹੀਂ ਕੀਤਾ ਜਾ ਰਿਹਾ ਹੈ। ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਅੱਜ ਬਿਜ਼ਲੀ ਮਹਿਕਮੇ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਣਾ ਪੈ ਰਿਹਾ ਹੈ। ਇਸ ਮੌਕੇ 'ਤੇ ਤਰਸੇਮ ਸਿੰਘ, ਬਲਵੰਤ ਸਿੰਘ, ਬਲਦੇਵ ਸਿੰਘ, ਸੁਖਦਿਆਲ ਸਿੰਘ, ਅਜੀਤ ਸਿੰਘ, ਜਰਨੈਲ ਸਿੰਘ, ਤੀਰਥ ਸਿੰਘ, ਗੁਰਸਾਹਬ ਸਿੰਘ ਆਦਿ ਹੋਰ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðéå Åðé