ਅਧੂਰੇ ਚੋਣ ਵਾਅਦਿਆਂ ਕਾਰਨ ਲੋਕ ਸਰਕਾਰ ਤੋਂ ਖਫ਼ਾ

Updated on: Sun, 13 Aug 2017 05:12 PM (IST)
  
åðé åÅðé

ਅਧੂਰੇ ਚੋਣ ਵਾਅਦਿਆਂ ਕਾਰਨ ਲੋਕ ਸਰਕਾਰ ਤੋਂ ਖਫ਼ਾ

ਮਾਨ ਸਿੰਘ, ਖਡੂਰ ਸਾਹਿਬ : ਜਮਹੂਰੀ ਕਿਸਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਖਡੂਰ ਸਾਹਿਬ ਵਿਖੇ ਹੋਈ। ਜਿਸ ਵਿਚ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਦਿਹਾਤੀ ਮਜਦੂਰ ਸਭਾ ਦੇ ਸਬਾਈ ਆਗੂ ਦਰਸ਼ਨ ਨਾਹਰ, ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਪੰਜਾਬ ਗੁਰਨਾਮ ਸਿੰਘ ਦਾਉਦ ਆਦਿ ਆਗੂ ਸ਼ਾਮਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾ ਇਨ੍ਹਾਂ ਜਥੇਬੰਦੀਆਂ ਵੱਲੋਂ ਕਰਵਾਈਆਂ ਗਈਆਂ ਜੋਨ ਰੈਲੀਆਂ 'ਚ ਪੁੱਜਣ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ 'ਚ ਹੋਏ ਇਕੱਠ ਇਹ ਸਾਬਤ ਕਰਦੇ ਹਨ ਕਿ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਕੈਪਟਨ ਸਰਕਾਰ ਤੋਂ ਦੁੱਖੀ ਹਨ। ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਤਰਾਸ ਤਰਾਸ ਕਰ ਰਿਹਾ ਹੈ। ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰੇ ਨਾ ਕਰਨ ਦੇ ਕਾਰਨ ਵੀ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਖਫਾ ਹਨ। ਉਨ੍ਹਾਂ ਦਾ ਟਾਕਰਾ ਸਰਕਾਰ ਨਾਲ ਉਨਾਂ ਚਿਰ ਜਾਰੀ ਰਹੇਗਾ ਜਿਨ੍ਹਾਂ ਚਿਰ ਇਹ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਿਆਂ ਨਹੀਂ ਕਰਦੀ। 24 ਅਗਸਤ ਨੂੰ ਦੋਹਾਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ। ਜਿਸ ਵਿਚ ਸਰਕਾਰ ਖਿਲਾਫ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðé åÅðé