ਕੰਨਿਆ ਭਰੂਣ ਹੱਤਿਆ ਦੀ ਰੋਕਥਾਮ ਨੂੰ ਸਮਰਪਿਤ ਤੀਆਂ ਦਾ ਤਿਓਹਾਰ ਮਨਾਇਆ

Updated on: Sun, 13 Aug 2017 05:59 PM (IST)
  
åðé åÅðé

ਕੰਨਿਆ ਭਰੂਣ ਹੱਤਿਆ ਦੀ ਰੋਕਥਾਮ ਨੂੰ ਸਮਰਪਿਤ ਤੀਆਂ ਦਾ ਤਿਓਹਾਰ ਮਨਾਇਆ

ਕੁਲਜੀਤ ਸਿੰਘ ਹਨੀ, ਤਰਨਤਾਰਨ : ਸਥਾਨਕ ਹੋਲੀ ਹਾਰਟ ਪਬਲਿਕ ਸਕੂਲ ਦੀਪ ਐਵੀਨਿਊ ਤਰਨਤਾਰਨ ਵਿਖੇ ਕੰਨਿਆ ਭਰੂਣ ਹੱਤਿਆ ਦੀ ਰੋਕਥਾਮ ਨੂੰ ਸਮਰਪਿਤ ਸਕੂਲ ਦੇ ਸਮੂਹ ਸਟਾਫ ਤੇ ਸਕੂਲ 'ਚ ਪੜ੍ਹਦੀਆਂ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਓਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਅਤੇ ਸਟਾਫ ਨੇ ਪੀਂਘਾਂ ਝੂਟੀਆਂ ਅਤੇ ਗਿੱਧਾ ਵੀ ਪੇਸ਼ ਕੀਤਾ ਗਿਆ। ਸਕੂਲ ਦੇ ਪਿੰ੫ਸੀਪਲ ਪਿ੫ਤਪਾਲ ਸਿੰਘ ਅਤੇ ਸੁਰਿੰਦਰ ਕੌਰ ਨੇ ਦੱਸਿਆ ਕਿ 30 ਸਾਲਾਂ ਤੋਂ ਵਿਦਿਆ ਦਾ ਚਾਨਣ ਫੈਲਾ ਰਹੇ ਸਥਾਨਕ ਸਕੂਲ ਵੱਲੋਂ ਸਮੇਂ-ਸਮੇਂ 'ਤੇ ਗਤੀਵਿਧੀਆਂ 'ਚ ਹਿੱਸਾ ਲੈਣ ਦੇ ਨਾਲ ਨਾਲ ਤਿਓਹਾਰਾਂ ਨੂੰ ਮਿਲ ਜੁਲ ਕੇ ਮਨਾਉਣ ਲਈ ਯਤਨਸ਼ੀਲ ਰਹਿੰਦਾ ਹੈ। ਤੀਆਂ ਦਾ ਤਿਓਹਾਰ ਮਨਾਉਣ ਦਾ ਸਾਡਾ ਮੁੱਖ ਮਕਸਦ ਕੰਨਿਆ ਭਰੂਣ ਹੱਤਿਆ ਦੀ ਰੋਕਥਾਮ ਹੈ। ਧੀਆਂ ਸਾਡੇ ਸਮਾਜ ਦਾ ਭਵਿੱਖ ਹਨ ਤੇ ਧੀਆਂ ਤੋਂ ਬਿਨਾਂ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ ਇਸ ਲਈ ਧੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ। ਇਸ ਮੌਕੇ ਮੈਡਮ ਰਮਨਦੀਪ ਕੌਰ, ਹਰਪ੫ੀਤ ਕੌਰ, ਮੋਨਿਕਾ, ਨੀਲਮ, ਅਮਨ, ਪ੫ੀਤੀ, ਗੁਰਬੀਰ ਕੌਰ, ਆਰਤੀ ਆਦਿ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðé åÅðé