ਰਾਜਿੰਦਰ ਕੁਮਾਰ ਗੁਰਦੁਆਰਾ ਸ੍ਰੀ ਬੀੜ ਸਾਹਿਬ ਹੋਏ ਨਤਮਸਤਕ

Updated on: Wed, 13 Sep 2017 07:54 PM (IST)
  
åðé åÅðé

ਰਾਜਿੰਦਰ ਕੁਮਾਰ ਗੁਰਦੁਆਰਾ ਸ੍ਰੀ ਬੀੜ ਸਾਹਿਬ ਹੋਏ ਨਤਮਸਤਕ

ਮੱਖਣ ਮਨੋਜ, ਝਬਾਲ : ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਸੀਆਈਏ ਸਟਾਫ ਦਾ ਚਾਰਜ਼ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਇੰਸਪੈਕਟਰ ਰਾਜਿੰਦਰ ਕੁਮਾਰ ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ ਵਿਖੇ ਨਤਮਸਤਕ ਹੋਏ। ਜਿਥੇ ਉਨ੍ਹਾਂ ਗੁਰੂ ਘਰ ਮੱਥਾ ਟੇਕਿਆ, ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਗੁਰਬਾਣੀ ਸ਼ਬਦ ਦੇ ਰਸਭਿੰਨੇ ਕੀਰਤਨ ਦਾ ਆਨੰਦ ਮਾਣਿਆ। ਉਨ੍ਹਾਂ ਸਰਬੱਤ ਦੇ ਭਲੇ ਲਈ ਵਾਹਿਗੁਰੂ ਅੱਗੇ ਅਰਦਾਸ ਕਰਵਾਈ।¢ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਭਾਈ ਮਨਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਵਾਲਿਆਂ ਤੇ ਹੈੱਡ ਗ੍ਰੰਥੀ ਬੀੜ ਸਾਹਿਬ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ।¢ ਇਸ ਮੌਕੇ ਇੰਸਪੈਕਟਰ ਰਾਜਿੰਦਰ ਕੁਮਾਰ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਤਾਇਨਾਤ ਸਨ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਤੇ ਉਨ੍ਹਾਂ ਨੂੰ ਤਰਨ ਤਾਰਨ ਦੇ ਸੀਆਈਏ ਸਟਾਫ ਦਾ ਇੰਚਾਰਜ ਲਗਾਇਆ ਗਿਆ ਹੈ ਅਤੇ ਉੁਹ ਧੰਨਵਾਦੀ ਹਨ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਜਿੰਨ੍ਹਾਂ ਨੇ ਉਨ੍ਹਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੀ ਧਰਤੀ 'ਤੇ ਸੇਵਾ ਨਿਭਾਉਣ ਦਾ ਮੌਕਾ ਦਿੱਤਾ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðé åÅðé