ਅਗਨੀਹੋਤਰੀ ਹਲਕੇ ਦੇ ਹਰਮਨ ਪਿਆਰੇ ਨੇਤਾ : ਢੰਡ, ਜਗਤਪੁਰਾ

Updated on: Thu, 14 Sep 2017 03:37 PM (IST)
  

ਦਵਿੰਦਰ ਮੰਗਾ, ਗੰਡੀਵਿੰਡ : ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਵੱਡੀ ਜਿੱਤ ਪ੍ਰਾਪਤ ਕਰ ਚੁੱਕੇ ਡਾ. ਧਰਮਬੀਰ ਅਗਨੀਹੋਤਰੀ ਲੋਕਾਂ ਲਈ ਇਕ ਅਨਮੋਲ ਹੀਰੇ ਦੀ ਤਰ੍ਹਾਂ ਹਨ ਜੋ ਲੋਕਾਂ ਦੇ ਦੁੱਖ ਸੁੱਖ 'ਚ ਹਰ ਵਾਲੇ ਸਹਾਈ ਹੁੰਦੇ ਹਨ। ਉਨ੍ਹਾਂ ਵੱਲੋਂ ਜਦੋਂ ਤੋਂ ਹੀ ਹਲਕੇ 'ਚ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਹੈ ਤੇ ਜ਼ਿਲ੍ਹਾ ਪ੍ਰਧਾਨ ਰਹਿੰਦਿਆਂ ਵੀ ਲੋਕਾਂ ਨਾਲ ਪੂਰੀ ਤਰ੍ਹਾਂ ਤਾਲਮੇਲ ਬਣਾ ਕੇ ਰੱਖਿਆ ਹੈ ਤੇ ਹੁਣ ਐਮਐਲਏ ਬਣਨ ਤੋਂ ਬਾਅਦ ਵੀ ਹਲਕੇ ਵਿਚ ਉਸੇ ਤਰ੍ਹਾਂ ਹੀ ਵਿਚਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਗੰਡੀਵਿੰਡ ਦੇ ਕਾਂਗਰਸ ਦੇ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ ਤੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਸ਼ਾਹ ਢੰਡ ਵੱਲੋਂ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ, ਹਰਜਿੰਦਰ ਸਿੰਘ, ਰਵੇਲ ਸਿੰਘ, ਮੈਂਬਰ ਹਰਭਜਨ ਸਿੰਘ ਆਦਿ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðé åÅðé