ਕੇਂਦਰ ਸਰਕਾਰ ਦੀ ਅਰਥੀ ਫੂਕ ਕੀਤਾ ਪ੍ਰਦਰਸ਼ਨ

Updated on: Thu, 14 Sep 2017 03:45 PM (IST)
  

ਪੱਤਰ ਪੇ੍ਰਰਕ, ਤਰਨਤਾਰਨ : ਨਾਮਵਰ ਪੱਤਰਕਾਰ ਤੇ ਕਰਨਾਟਕ ਦੀ ਉੱਘੀ ਲੇਖਿਕਾ ਗੌਰੀ ਲੰਕੇਸ਼ ਦੇ ਕਤਲ ਦੇ ਵਿਰੋਧ ਵਿਚ ਵੀਰਵਾਰ ਨੂੰ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਪੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਤਰਨਤਾਰਨ ਵੱਲੋਂ ਜ਼ਿਲ੍ਹਾ ਕਨਵੀਨਰ ਨਛੱਤਰ ਸਿੰਘ ਅਤੇ ਤਸਵੀਰ ਸਿੰਘ ਦੀ ਅਗਵਾਈ ਹੇਠ ਫੈਡਰੇਸ਼ਨ ਦੇ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਮੰਗ ਕੀਤੀ ਕਿ ਗੌਰੀ ਲੰਕੇਸ਼ ਦੇ ਕਤਲ ਨੂੰ ਅੰਜਾਮ ਦੇਣ ਵਾਲੇ ਕੱਟੜਪੰਥੀ ਲੌਕਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਆਗੂ ਕਸ਼ਮੀਰ ਸਿੰਘ ਚੋਹਲਾ ਨੇ ਕਿਹਾ ਕਿ ਵਿਚਾਰਾਂ ਦੀ ਆਜ਼ਾਦੀ ਦਾ ਗੱਲਾ ਘੁੱਟਣ ਦੀ ਸਾਜ਼ਿਸ਼ ਤਹਿਤ ਪਿਛਲੇ ਦਿਨ੍ਹਾਂ ਕੱਟੜਵਾਦੀ ਕਾਨੂੰਨੀ ਤਾਕਤਾਂ ਨੇ ਸਮਾਜ ਨੂੰ ਚੇਤੰਨ ਕਰਨ ਵਾਲੇ ਨਾਮਵਰ ਪੱਤਰਕਾਰ ਤੇ ਸਮਾਜਿਕ ਕਾਰਕੁੰਨ ਡਾ. ਦਬੋਲਕਰ ਗੋਬਿੰਦ ਪੰਸਾਰੇ ਆਦਿ ਦੇ ਕਾਤਲਾਂ ਨੂੰ ਅੰਜਾਮ ਦਿੱਤਾ ਸੀ ਤੇ ਹੁਣ ਇਨ੍ਹਾਂ ਤਾਕਤਾਂ ਨੇ ਗੌਰੀ ਲੰਕੇਸ਼ ਦਾ ਕਤਲ ਕਰਕੇ ਆਵਾਜ ਬੁਲੰਦ ਕਰਨ ਵਾਲਿਆਂ ਦਾ ਮੂੰਹ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸਦੀ ਸਮਾਜ ਦੇ ਹਰੇਕ ਵਰਗ ਵੱਲੋਂ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕੀਤੀ ਜਾ ਰਹੀ ਹੈ। ਜੇਕਰ ਸਰਕਾਰ ਨੇ ਪੱਤਰਕਾਰ ਗੌਰੀ ਲੰਕੇਸ਼ ਦੇ ਕਾਤਲਾਂ ਨੂੰ ਜਲਦ ਗਿ੍ਰਫਤਾਰ ਨਾਂ ਕੀਤਾ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਭਾਰਤੀ, ਕਰਮਜੀਤ ਸਿੰਘ, ਸਾਹਿਬ ਸਿੰਘ, ਮੰਗਲ ਸਿੰਘ, ਨਰਿੰਦਰਜੀਤ ਮੰਝੂਪੁਰ, ਗਪਲਜਾਰ ਸਿੰਘ ਲੋਹੁਕਾ, ਹਰਪਾਲ ਸਿੰਘ ਸ਼ੇਖ, ਹਰਮਨਜੀਤ ਸਿੰਘ, ਬਲਰਾਜ ਸਿੰਘ, ਸੁਰਜੀਤ ਸਿੰਘ ਖਾਰਾ, ਦੀਵਾਨ ਸਿੰਘ, ਜਸਪਾਲ ਸਿੰਘ, ਅੰਗਰੇਜ ਸਿੰਘ ਕੈਰੋਂਵਾਲ ਆਦਿ ਮੌਜੂਦ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðéå Åðé