ਇਨਰਵ੍ਹੀਲ ਕਲੱਬ ਨੇ ਐਲੀਮੈਂਟਰੀ ਸਕੂਲ ਮੁੱਗਲਵਾਲਾਂ ਕੀਤਾ ਅਡਾਪਟ

Updated on: Thu, 14 Sep 2017 03:49 PM (IST)
  

ਦੀਪਕ ਕੁਮਾਰ, ਪੱਟੀ ਮੋੜ : ਇਨਰਵ੍ਹੀਲ ਕਲੱਬ ਪੱਟੀ ਵੱਲੋਂ ਸਮਾਜ ਸੇਵੀ ਕੰਮਾਂ 'ਚ ਇਕ ਹੋਰ ਪੁਲਾਂਘ ਪੁੱਟਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਮੁਗਲਵਾਲਾਂ ਨੂੰ ਅਡਾਪਟ ਕੀਤਾ ਗਿਆ। ਇਸ ਮੌਕੇ ਕਲੱਬ ਵੱਲੋਂ ਸਕੂਲ ਵਿਖੇ ਪੜ੍ਹ ਰਹੇ ਬੱਚਿਆਂ ਨੂੰ ਪੀਣ ਲਈ ਠੰਢੇ ਤੇ ਸਾਫ਼-ਸੁਥਰੇ ਪਾਣੀ ਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਕੂਲ ਵਿਖੇ ਠੰਢੇ ਪਾਣੀ ਦੀ ਮਸ਼ੀਨ ਲਗਵਾਈ ਗਈ। ਉਪਰੰਤ ਕਲੱਬ ਪ੍ਰਧਾਨ ਸੁਖਵਿੰਦਰ ਕੌਰ ਬਾਜਵਾ ਨੇ ਕਿਹਾ ਕਿ ਕਲੱਬ ਵੱਲੋਂ ਸਮੇਂ-ਸਮੇਂ 'ਤੇ ਸਕੂਲ ਵਿਚ ਪੜ੍ਹਦੇ ਬੱਚਿਆਂ ਨੂੰ ਪੜ੍ਹਾਈ ਲਈ ਲੋੜੀਂਦੀਆਂ ਵਸਤਾਂ ਜਿਵੇਂ, ਕਾਪੀਆਂ, ਪੈਨਸਲਾਂ, ਕਿਤਾਬਾਂ ਅਤੇ ਵਰਦੀਆਂ ਆਦਿ ਵੰਡੀਆਂ ਜਾਂਦੀਆਂ ਹਨ ਤਾਂ ਜੋ ਸਾਡੇ ਦੇਸ਼ ਦੇ ਭਵਿੱਖ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਬਿਕਰਮ ਸਿੰਘ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਜੀਤ ਕੌਰ, ਕਮਲਜੀਤ ਕੌਰ ਸਹਿਦੇਵ, ਦੀਪਿਕਾ ਟੰਡਨ, ਗੁਰਜੋਤ ਕੌਰ ਬਾਠ, ਅਮਨ ਮੰਡ, ਸ਼ਵੇਤਾ, ਰਛਪਾਲ ਕੌਰ, ਰਾਜਵਿੰਦਰ ਕੌਰ, ਨਰਿੰਦਰ ਕੌਰ ਅਤੇ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðéå Åðé