ਹੈਰੋਇਨ ਸਮੇਤ ਪਤੀ-ਪਤਨੀ ਸਣੇ ਪੰਜ ਕਾਬੂ

Updated on: Sat, 16 Sep 2017 05:59 PM (IST)
  

ਕੁਲਜੀਤ ਸਿੰਘ ਹਨੀ, ਤਰਨਤਾਰਨ : ਐੱਸਐੱਸਪੀ ਦਰਸ਼ਨ ਸਿੰਘ ਮਾਨ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਹੋਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਪਾਬੰਦੀਸ਼ੁਦਾ ਗੋਲੀਆਂ ਅਤੇ ਭਾਰਤੀ ਕਰੰਸੀ ਸਮੇਤ ਪਤੀ-ਪਤਨੀ ਸਹਿਤ ਪੰਜ ਲੋਕਾਂ ਨੂੰ ਗਿ੫ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੫ਾਪਤ ਜਾਣਕਾਰੀ ਅਨੁਸਾਰ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਅੱਡਾ ਪੂਨੀਆਂ ਵਿਖੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਤੇ ਅੌਰਤ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਜਿਨ੍ਹਾਂ ਦੀ ਪਛਾਣ ਪਤੀ ਪਤਨੀ ਦੇ ਤੌਰ 'ਤੇ ਜੱਸਾ ਸਿੰਘ ਪੁੱਤਰ ਮੇਲਾ ਸਿੰਘ ਅਤੇ ਬਲਵਿੰਦਰ ਕੌਰ ਪਤਨੀ ਜੱਸਾ ਸਿੰਘ ਨਿਵਾਸੀ ਤਲਵੰਡੀ ਸੋਭਾ ਸਿੰਘ ਵਜੋਂ ਹੋਈ। ਤਲਾਸ਼ੀ ਲੈਣ 'ਤੇ ਇਨ੍ਹਾਂ ਪਾਸੋਂ 11890 ਪਾਬੰਦੀਸ਼ੁਦਾ ਗੋਲੀਆਂ ਤੇ 27236 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏਐੱਸਆਈ ਹਰਦਿਆਲ ਸਿੰਘ ਨੇ ਗਸ਼ਤ ਦੌਰਾਨ ਅਨੋਖ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਧੱਤਲ ਨੂੰ 200 ਪਾਬੰਦੀਸ਼ੁਦਾ ਗੋਲੀਆਂ ਅਤੇ ਥਾਣਾ ਸਦਰ ਪੱਟੀ ਦੇ ਏਐੱਸਆਈ ਚਰਨ ਸਿੰਘ ਨੇ ਬਚਿੱਤਰ ਸਿੰਘ ਪੁੱਤਰ ਦਲਬੀਰ ਸਿੰਘ ਨਿਵਾਸੀ ਕੈਰੋਂ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਜਦ ਕਿ ਸੀਆਈਏ ਸਟਾਫ ਦੇ ਏਐੱਸਆਈ ਸੁਖਦੇਵ ਸਿੰਘ ਨੇ ਗਸ਼ਤ ਦੌਰਾਨ ਪਿੰਡ ਭੂਸੇ ਤੋਂ ਸੰਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਨਿਵਾਸੀ ਿਛੱਡਣ ਨੂੰ 20 ਗ੫ਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਵੱਲੋਂ ਗਿ੫ਫ਼ਤਾਰ ਕੀਤੇ ਉਕਤ ਮੁਲਜ਼ਮਾਂ ਦੇ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðéå Åðé