ਮੁੱਲਾਂਪੁਰ ਨੂੰ ਖੇਡ ਕਿੱਟ ਦਿੱਤੀ

Updated on: Tue, 13 Mar 2018 08:59 PM (IST)
  
ÇòèÅÇÂ Õ ò¾

ਮੁੱਲਾਂਪੁਰ ਨੂੰ ਖੇਡ ਕਿੱਟ ਦਿੱਤੀ

13ਕੇਐਚਏ-28ਪੀ

ਕੈਪਸ਼ਨ-

ਹਰਪ੫ੀਤ ਸਿੰਘ ਮਾਂਹਪੁਰ, ਜੌੜੇਪੁਲ ਜਰਗ

ਵਿਧਾਨ ਸਭਾ ਹਲਕਾ ਪਾਇਲ ਤੋਂ ਕਾਂਗਰਸ ਦੇ ਨੌਜਵਾਨ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵੱਲੋਂ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਨਾਲ ਮਕਸਦ ਤਹਿਤ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵੱਲੋਂ ਪਿੰਡ ਮੁੱਲਾਂਪੁਰ ਦੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਪੱਪਾ ਮੁੱਲਾਂਪੁਰ ਨੂੰ ਪਿੰਡ ਦੇ ਨੌਜਵਾਨਾਂ ਲਈ ਖੇਡ ਕਿੱਟ ਦਿੱਤੀ ਗਈ। ਉਪਰੰਤ ਪੱਪਾ ਮੁੱਲਾਂਪੁਰ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਆਖਿਆ ਕਿ ਹਲਕਾ ਵਿਧਾਇਕ ਲੱਖਾ ਪਾਇਲ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ ਹਨ ਅਤੇ ਉਨ੍ਹਾਂ ਵੱਲੋਂ ਜਿਥੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ, ਉਥੇ ਹੀ ਹਲਕੇ ਅੰਦਰ ਖੇਡ ਸਟੇਡੀਅਮ ਬਣਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਨਾਲ ਜੁੜ ਸਕੇ। ਇਸ ਮੌਕੇ ਗੱਗੀ ਮਰਾੜ, ਲਾਲੀ ਮਰਾੜ, ਚਰਨਜੀਤ ਸਿੰਘ ਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ÇòèÅÇÂ Õ ò¾