ਫੋਟੋ-126 ਪੀ ਤੇ 126 ਏ ਪੀ - ਕੀਰਤਨ ਦਰਬਾਰ ਦੌਰਾਨ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕੀਰਤਨ ਕਰਦੇ ਹੋਏ ਤੇ ਹਾਜ਼ਰ ਸੰਗਤ।

-

ਹਰਵਿੰਦਰ ਸਿੰਘ ਭੁੰਗਰਨੀ, ਮੇਹਟੀਆਣਾ : ਪਿੰਡ ਪੰਜੌੜਾ ਵਿਖੇ ਗੁਰਦੁਆਰਾ ਮਹਾਦਿਆਣਾ ਸਾਹਿਬ ਜੀ ਦੇ ਅਸਥਾਨ ਤੇ ਸਮੁੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਸ੍ਰੀ ਗੁਰੂ ਨਾਨਕ ਦੇਵ ਜੀ ਨੌਜਵਾਨ ਸਭਾ ਪੰਜੌੜਾ, ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜੌੜਾ, ਪਰਵਾਸੀ ਭਾਰਤੀਆਂ ਤੇ ਇਲਾਕੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲਾਨਾ 30ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਬਾਬਾ ਅਮਰਜੀਤ ਸਿੰਘ ਗ੍ਰੰਥੀ ਨੇ ਦੱਸਿਆ ਕਿ 9 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਖੁੱਲੇ ਪੰਡਾਲ ਵਿਚ ਜਥੇਦਾਰ ਬਾਬਾ ਗੁਰਮੀਤ ਸਿੰਘ ਕਾਰ ਸੇਵਾ ਨਡਾਲੋਂ, ਸੰਤ ਬਾਬਾ ਜੋਗਿੰਦਰ ਸਿੰਘ ਅਟਾਰੀ, ਸੰਤ ਬਾਬਾ ਦਿਲਵਾਰ ਸਿੰਘ ਬ੍ਰਹਮ ਜੀ ਜੱਬੜ, ਸੰਤ ਬਾਬਾ ਗੁਰਚਰਨ ਸਿੰਘ ਬੱਡੋਂ, ਸੰਤ ਬਾਬਾ ਕਸ਼ਮੀਰ ਸਿੰਘ ਕੋਟ ਫਤੂਹੀ, ਸੰਤ ਬਾਬਾ ਬਲਵੀਰ ਸਿੰਘ, ਸੰਤ ਬਾਬਾ ਸੁਰਜੀਤ ਸਿੰਘ ਡੇਰਾ ਬਘੋਰਾ, ਸੰਤ ਬਾਬਾ ਜਸਵੰਤ ਸਿੰਘ ਮੰਹਣਹਾਣਾ, ਸੰਤ ਬਾਬਾ ਕਲਦੀਪ ਸਿੰਘ ਚੇਲਾ, ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਵੀਰ ਸਿੰਘ ਰਿਆੜ, ਭਾਈ ਸੁਖਪ੍ਰੀਤ ਸਿੰਘ ਉਦੋਕੇ, ਹਰੀ ਦਰਬਾਰ ਸੰਗੀਤ ਵਿਦਿਆਲਾ ਰਾਮਪੁਰ ਅਟਾਰੀ, ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਸਰਕਲ ਪੰਜੌੜਾ, ਭਾਈ ਪਿ੍ਰਤਪਾਲ ਸਿੰਘ ਬੈਂਸ ਇੰਟਰਨੈਸ਼ਨਲ ਢਾਡੀ ਜਥਾ ਆਦਿ ਨੇ ਗੁਰਬਾਣੀ ਗੁਰਇਤਿਹਾਸ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਨੌਜਵਾਨ ਸਭਾ ਦੇ ਪ੍ਰਧਾਨ ਦਲਵਿੰਦਰ ਸਿੰਘ, ਜਥੇਦਾਰ ਕਮਲਜੀਤ ਸਿੰਘ ਸੈਣੀ ਸਾਬਕਾ ਸਰਪੰਚ, ਜਥੇਦਾਰ ਪਰਮਜੀਤ ਸਿੰਘ ਪੰਜੌੜਾ ਸਰਪੰਚ ਪੰਜੌੜਾ, ਜਰਨੈਲ ਸਿੰਘ ਖਾਲਸਾ ਨਡਾਲੋਂ, ਨੰਬਰਦਾਰ ਭੁਪਿੰਦਰ ਸਿੰਘ, ਚਰਨਜੀਤ ਸਿੰਘ ਸਾਬਕਾ ਸਰਪੰਚ, ਜਤਿੰਦਰ ਸਿੰਘ, ਬੋਬੀ, ਰਛਪਾਲ ਸਿੰਘ ਪਾਲਾ, ਆਜਾਇਬ ਸਿੰਘ ਪਰਮਾਰ, ਜਸਵਿੰਦਰ ਸਿੰਘ ਪਰਮਾਰ ਹੁਸ਼ਿਆਰਪੁਰ, ਬਾਬਾ ਅਮਰਜੀਤ ਸਿੰਘ ਗ੍ਰੰਥੀ, ਸੁਖਜੀਵਨ ਸਿੰਘ, ਜਗਤਾਰ ਸਿੰਘ ਰਾਜ, ਕੁਲਵੀਰ ਸਿੰਘ, ਰਣਵੀਰ ਸਿੰਘ, ਸੁਖਜੀਵਨ ਸਿੰਘ, ਰਣਜੀਤ ਸਿੰਘ ਬਾਬੂ, ਰਣਜੀਤ ਸਿੰਘ ਸਾਬ, ਚਰਨਜੀਤ ਸਿੰਘ ਖਾਲਸਾ, ਕੁਲਦੀਪ ਸਿੰਘ ਪਰਮਾਰ ਆਦਿ ਹਾਜ਼ਰ ਸਨ।