07ਐਫ਼ਡੀਕੇ108:- ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਹਾਰ ਪਾ ਕੇ ਪ੍ਰੀਨਿਰਮਾਣ ਦਿਵਸ ਮਨਾਉਂਦੇ ਹੋਏ।

ਪੱਤਰ ਪ੫ੇਰਕ, ਫ਼ਰੀਦਕੋਟ : ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ,ਪੰਜਾਬ ਦੇ ਡਵੀਜ਼ਨ ਫ਼ਰੀਦਕੋਟ ਵੱਲੋਂ ਸਥਾਨਕ ਡਾ. ਅੰਬੇਦਕਰ ਪਾਰਕ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਪ੍ਰੀ-ਨਿਰਮਾਣ ਦਿਵਸ ਸੂਬਾ ਪ੍ਰਧਾਨ ਗੁਰਚਰਨ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਬਾਬਾ ਸਾਹਿਬ ਦੇ ਬੁੱਤ ਤੇ ਫੁੱਲਾਂ ਦਾ ਹਾਰ ਪਾ ਕੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੁਖਤਿਆਰ ਸਿੰਘ ਬੰਗੜ ਸੂਬਾ ਪੈਟਰਨ, ਇਕਬਾਲ ਸਿੰਘ ਘਾਰੂ ਸੂਬਾ ਮੀਤ ਪ੍ਰਧਾਨ,ਸੁਰਜੀਤ ਸਿੰਘ ਸੂਬਾ ਸਕੱਤਰ ਤੇ ਸੁਖਬੀਰ ਸਿੰਘ ਬੱਬਲ ਜਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਸਮੇਂ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸੰਧੂ ਨੇ ਬਾਬਾ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਸਮਾਜਿਕ ਤੇ ਆਰਥਿਕ ਤੌਰ 'ਤੇ ਪੱਛੜੇ ਵਰਗ ਨੂੰ ਅੱਗੇ ਲਿਆਉਣ ਲਈ ਆਪਣੀ ਸਾਰੀ ਜ਼ਿੰਦਗੀ ਲਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਦੇਸ਼ ਦਾ ਸਵਿਧਾਨ ਰਚਿਆ ਅਤੇ ਇਸ ਸਵਿਧਾਨ ਵਿਚ ਇਨ੍ਹਾਂ ਲੋਕਾਂ ਲਈ ਵਿਸ਼ੇਸ਼ ਸਹੂਲਤਾਂ ਰੱਖੀਆਂ। ਇਸ ਸਮੇਂ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਘਾਰੂ ਨੇ ਕਿਹਾ ਕਿ ਅੱਜ ਦੀਆਂ ਸਰਕਾਰਾਂ ਦਲਿਤ ਵਰਗ ਅਤੇ ਅੌਰਤਾਂ ਲਈ ਨੂੰ ਬਾਬਾ ਸਾਹਿਬ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਦੇਣ ਤੋਂ ਭੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਮੰਚ ਤੇ ਇਕੱਠੇ ਹੋ ਕੇ ਆਪਣੀਆਂ ਸਵਿਧਾਨਿਕ ਮੰਗਾ ਲਈ ਜੱਦੋ ਜਹਿਦ ਕਰਨੀ ਚਾਹੀਦੀ ਹੈ। ਉਨ੍ਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਸਿਧਾਂਤ ਪੜ੍ਹੋ,ਜੁੜੋ ਤੇ ਸੰਘਰਸ਼ ਕਰੋ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਆਪਣੀਆਂ ਸਵਿਧਾਨਿਕ ਮੰਗਾਂ ਨੂੰ ਪ੍ਰਾਪਤ ਕੀਤਾ ਜਾ ਸਕੇ। ਇਸ ਸਮੇਂ ਬਾਬਾ ਦਰਸ਼ਨ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ, ਫ਼ਰੀਦਕੋਟ,ਭੋਲਾ ਸਿੰਘ ਭੱਟੀ ਸੂਬਾ ਜਨਰਲ ਸਕੱਤਰ ਆਰ.ਪੀ.ਆਈ., ਗੁਰਦੀਪ ਸਿੰਘ ਸੂਬਾ ਜਨਰਲ ਸਕੱਤਰ ਅੰਬੇਦਕਰ ਮਿਸ਼ਨ ਸੁਸਾਇਟੀ, ਅਮਨਦੀਪ ਸਿੰਘ ਪ੍ਰਧਾਨ ਅੰਬੇਦਕਰ ਮਿਸ਼ਨ ਸੁਸਾਇਟੀ,ਅਵਤਾਰ ਕਿ੍ਰਸ਼ਨ ਐਡਵੋਕੇਟ ਪ੍ਰਧਾਨ,ਬਹੁਜਨ ਸਮਾਜ ਪਾਰਟੀ,ਫ਼ਰੀਦਕੋਟ,ਸਿਕੰਦਰ ਕੁਮਾਰ ਪ੍ਰਧਾਨ ਰਵੀਦਾਸ ਸਭਾ ਵੱਲੋਂ ਵੀ ਸੰਬੋਧਨ ਕੀਤਾ ਗਿਆ।