ਜੀਪ ਨੇ ਐਕਟਿਵਾ ਨੂੰ ਮਾਰੀ ਟੱਕਰ, ਇਕ ਜ਼ਖ਼ਮੀ

Updated on: Sat, 18 Mar 2017 11:52 PM (IST)
  

ਜੇਐੱਨਐੱਨ, ਜਲੰਧਰ : ਲਾਡੋਵਾਲੀ ਰੋਡ ਸੰਤ ਨਗਰ ਨਜ਼ਦੀਕ ਤੇਜ਼ ਰਫ਼ਤਾਰ ਜੀਪ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਐਕਟਿਵਾ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਇਸ਼ਾਨ ਸ਼ਰਮਾ ਪੁੱਤਰ ਕਰਨ ਕੁਮਾਰ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਿਕ ਇਸ਼ਾਨ ਐਕਟਿਵਾ 'ਤੇ ਜਾ ਰਿਹਾ ਸੀ ਤਾਂ ਤੇਜ਼ ਰਫ਼ਤਾਰ ਜੀਪ ਨੇ ਟੱਕਰ ਮਾਰ ਦਿੱਤੀ। ਲੋਕਾਂ ਨੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਲਿਆਂਦਾ ਤਾਂ ਜੀਪ ਚਾਲਕ ਨੂੰ ਕਾਬੂ ਕਰਕੇ ਥਾਣਾ ਬਾਰਾਂਦਰੀ ਦੀ ਪੁਲਿਸ ਦੇ ਹਵਾਲੇ ਕੀਤਾ। ਦੇਰ ਰਾਤ ਤਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Accident news