ਫੋਟੋ ਫਾਇਲ,6ਐਸਐਨਡੀ-ਪੀ-26 ਵਿੱਚ

ਫੋਟੋ ਕੈਪਸ਼ਨ: ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਐੱਸਸੀਬੀਸੀ ਇੰਪਲਾਈਜ਼ ਫੈਡਰੇਸ਼ਨ ਦੇ ਆਗੂ ਤੇ ਹੋਰ।

ਰਾਜਿੰਦਰ ਭੱਟ,ਫ਼ਤਹਿਗੜ੍ਹ ਸਾਹਿਬ: ਐੱਸਸੀਬੀਸੀ ਇੰਪਲਾਈਜ਼ ਫੈਡਰੇਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੫ਧਾਨ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਹੋਈ। ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਏਈ ਸੁਰਜਨ ਸਿੰਘ ਸੂਬਾ ਕਮੇਟੀ ਮੈਂਬਰ ਪੰਜਾਬ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਬਾਬਾ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਪੁੂਰਨਿਆਂ 'ਤੇ ਚੱਲਣ ਲਈ ਪੇ੫ਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਪਛੜੀਆ ਸ਼੫ੇਣੀਆਂ ਦੇ ਲੋਕਾਂ ਦੇ ਬੱਚਿਆਂ ਨੂੰ ਵਧੇਰੇ ਸਿੱਖਿਅਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਕਾਨੂੰਨੀ ਸਲਾਹਕਾਰ ਪ੫ੇਮ ਸਿੰਘ, ਡਾ.ਤਰਸੇਮ ਲਾਲ ਮੱਟੂ, ਮੁੱਖ ਸਲਾਹਕਾਰ ਰਾਮ ਸਿੰਘ ਚੌਹਾਨ, ਮਹਿਮਾ ਸਿੰਘ, ਕੇਜੀ ਗਿੱਲ, ਜਗਦੀਪ ਸਿੰਘ ਆਦਿ ਮੌਜੂਦ ਸਨ।