ਕਾਤਲਾਨਾ ਹਮਲਾ ਕਰਨ ਦੇ ਦੋਸ਼ 'ਚ ਭਰਾਵਾਂ ਨੂੰ 4-4 ਸਾਲ ਕੈਦ

Updated on: Fri, 19 May 2017 10:04 PM (IST)
  

ਜੇਐੱਨਐੱਨ, ਲੁਧਿਆਣਾ : ਕਾਤਲਾਨਾ ਹਮਲਾ ਕਰਨ ਦੇ ਦੋਸ਼ 'ਚ ਦੋ ਭਰਾਵਾਂ ਮਨਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਜੀਕੇ ਅਸਟੇਟ ਚੰਡੀਗੜ੍ਹ ਰੋਡ ਨੂੰ 4-4 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਇਲਾਵਾ ਅਦਾਲਤ ਨੇ ਦੋਸ਼ੀਆਂ ਨੂੰ 4-4 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ। ਪੁਲਿਸ ਥਾਣਾ ਜਮਾਲਪੁਰ 'ਚ ਪਰਮਜੀਤ ਕੌਰ ਦੀ ਸ਼ਿਕਾਇਤ 'ਤੇ 3 ਸਤੰਬਰ 2011 ਨੂੰ ਮੁਲਜ਼ਮਾਂ ਖ਼ਿਲਾਫ਼ ਉਸ ਨਾਲ ਕੁੱਟਮਾਰ ਕਰਨ ਤੇ ਜਬਰੀ ਕੋਈ ਜ਼ਹਿਰੀਲਾ ਪਦਾਰਥ ਖਵਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ। ਸ਼ਿਕਾਇਤਕਰਤਾ ਮੁਤਾਬਕ ਉਸ ਦਾ ਵਿਆਹ ਮਨਪ੍ਰੀਤ ਸਿੰਘ ਨਾਲ 2008 'ਚ ਹੋਇਆ ਸੀ। ਪਰ ਉਸ ਦਾ ਪਤੀ ਉਸ ਨੂੰ ਪਰੇਸ਼ਾਨ ਕਰਦਾ ਸੀ ਤੇ ਪੈਸਿਆਂ ਦੀ ਮੰਗ ਕਰਦਾ ਸੀ। ਇਸ ਕਾਰਨ ਮੁਲਜ਼ਮ ਤੇ ਉਸ ਦੇ ਭਰਾ ਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਲਈ ਕੁੱਟਮਾਰ ਕੀਤੀ ਤੇ ਬਾਅਦ 'ਚ ਉਸ ਦੇ ਮੁੰਹ 'ਚ ਜਬਰੀ ਕੋਈ ਜ਼ਹਿਰੀਲਾ ਪਦਾਰਥ ਪਾ ਦਿੱਤਾ। ਉਸ ਦੀ ਮਾਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: local news