ਬੱਸ ਦੀ ਲਪੇਟ 'ਚ ਆਇਆ ਸਾਈਕਲ ਸਵਾਰ, ਮੌਤ

Updated on: Fri, 19 May 2017 11:03 PM (IST)
  

ਜੇਐੱਨਐੱਨ, ਲੁਧਿਆਣਾ : ਲੋਧੀ ਕਲੱਬ ਨੇੜੇ ਸ਼ੁੱਕਰਵਾਰ ਦੁਪਹਿਰ ਸਤਪਾਲ ਮਿੱਤਲ ਸਕੂਲ ਦੀ ਬੱਸ ਨੇ ਸਾਈਕਲ ਸਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ। ਲੋਕਾਂ ਨੇ ਗੰਭੀਰ ਹਾਲਤ 'ਚ ਮੁਹੰਮਦ ਆਸਿਫ (47) ਨੂੰ ਨਿੱਜੀ ਹਸਪਤਾਲ ਪਹੁੰਚਾਇਆ, ਜਿਥੇ ਰਾਤ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਸਰਾਭਾ ਪੁਲਿਸ ਨੇ ਲਾਸ਼ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤੀ। ਪੁਲਿਸ ਨੇ ਬੱਸ ਕਬਜੇ 'ਚ ਲੈ ਕੇ ਡਰਾਈਵਰ 'ਤੇ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਆਸਿਫ ਭਾਈ ਰਣਧੀਰ ਸਿੰਘ ਨਗਰ ਇਲਾਕੇ 'ਚ ਬੁਟੀਕ 'ਤੇ ਸਿਲਾਈ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਦੁਪਹਿਰ 2 ਵਜੇ ਉਹ ਖਾਣਾ ਖਾਣ ਲਈ ਸਾਈਕਲ 'ਤੇ ਜਾ ਰਿਹਾ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਿਆ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: local news