ਗੁਰਦੁਆਰਾ ਦੂਖ ਨਿਵਾਰਨ 'ਚ ਕਰਵਾਇਆ ਨਾਮ ਸਿਮਰਨ ਅਭਿਆਸ ਸਮਾਗਮ

Updated on: Wed, 13 Sep 2017 07:58 PM (IST)
  
local news

ਗੁਰਦੁਆਰਾ ਦੂਖ ਨਿਵਾਰਨ 'ਚ ਕਰਵਾਇਆ ਨਾਮ ਸਿਮਰਨ ਅਭਿਆਸ ਸਮਾਗਮ

ਨਿਰਮਲ ਸਿੰਘ ਬਿੱਲਾ, ਲੁਧਿਆਣਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ ਵਿਖੇ ਹਫਤਾਵਰੀ ਨਾਮ ਸਿਮਰਨ ਅਭਿਆਸ ਸਮਾਗਮ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਗਿਆ।

ਮੁੱਖ ਸੇਵਾਦਾਰ ਪਿ੫ਤਪਾਲ ਸਿੰਘ ਨੇ ਦੱਸਿਆ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਬੀਬੀ ਜਸਪ੫ੀਤ ਕੌਰ ਲਖਨਊ, ਬੀਬੀ ਰਣਜੀਤ ਕੌਰ, ਭਾਈ ਪਰਮਜੋਤ ਸਿੰਘ ਹੁਸ਼ਿਆਰਪੁਰ, ਭਾਈ ਗੁਰਪ੫ੀਤ ਸਿੰਘ ਸ਼ਿਮਲਾ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੫ਤਪਾਲ ਸਿੰਘ ਨੇ ਕਿਹਾ ਸਿੱਖੀ ਦੇ ਪ੫ਚਾਰ ਲਈ ਅੱਜ ਨੌਜਵਾਨ ਪੀੜੀ ਨੂੰ ਅੱਗੇ ਆਉਣਾ ਚਾਹੀਦਾ ਹੈ। ਭਾਈ ਰਜਿੰਦਰਪਾਲ ਸਿੰਘ ਖਾਲਸਾ, ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਦੇ ਵਿਦਿਆਰਥੀ, ਭਾਈ ਬਲਵਿੰਦਰ ਸਿੰਘ ਤੇ ਗਿਆਨੀ ਹਰਜੀਤ ਸਿੰਘ ਨੇ ਪਾਠਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤੇ। ਸਮਾਗਮ ਦੌਰਾਨ ਅਵਤਾਰ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ, ਗੁਰਪ੫ੀਤ ਸਿੰਘ, ਜਤਿੰਦਰ ਸਿੰਘ, ਰਣਦੀਪ ਸਿੰਘ, ਅਮਰਜੀਤ ਸਿੰਘ ਮਨਵਿੰਦਰਪਾਲ ਸਿੰਘ, ਸਤਨਾਮ ਸਿੰਘ, ਰਜਿੰਦਰਪਾਲ ਸਿੰਘ ਤੇ ਬੀਬੀ ਹਰਜਿੰਦਰ ਕੌਰ ਮੈਂਬਰ (ਐੱਸਜੀਪੀਸੀ) ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: local news