ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 183 ਤਕ ਪੁੱਜੀ

Updated on: Thu, 12 Oct 2017 07:33 PM (IST)
  

ਜੇਐੱਨਐੱਨ, ਲੁਧਿਆਣਾ : ਜ਼ਿਲ੍ਹੇ 'ਚ ਡੇਂਗੂ ਦਾ ਡੰਗ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਵੀਰਵਾਰ ਨੂੰ 30 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈ ਗਈ ਸੂਚਨਾ ਮੁਤਾਬਕ ਜ਼ਿਲ੍ਹੇ 'ਚ ਹੁਣ ਤਕ ਡੇਂਗੂ ਦੇ 183 ਮਰੀਜ਼ ਸਾਹਮਣੇ ਆ ਚੁੱਕੇ ਹਨ। ਜਦਕਿ ਸਸਪੈਕਟਡ ਮਰੀਜ਼ਾਂ ਦੀ ਗਿਣਤੀ 366 ਹੈ। ਉਧਰ ਦੂਜੇ ਸੂਬਿਆਂ ਤੋਂ ਸ਼ਹਿਰ ਦੇ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਡੇਂਗੂ ਦੇ 81 ਮਰੀਜ਼ ਭਰਤੀ ਹਨ। ਡਿਸਟਿ੫ਕਟ ਐਪੀਡਿਮੋਲਾਜਿਸਟ ਡਾ. ਰਮੇਸ਼ ਮੁਤਾਬਕ ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਉਨ੍ਹਾਂ ਕੋਲ ਕੋਈ ਡੇਂਗੂ ਦਾ ਸਸਪੈਕਟਡ ਮਰੀਜ਼ ਆਉਂਦਾ ਹੈ ਤਾਂ ਤੁਰੰਤ ਵਿਭਾਗ ਨੂੰ ਜਾਣਕਾਰੀ ਦਿੱਤੀ ਜਾਵੇ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: local news