ਕਾਰ 'ਚੋਂ 240 ਬੋਤਲਾਂ ਸ਼ਰਾਬ ਬਰਾਮਦ

Updated on: Sat, 13 Jan 2018 05:28 PM (IST)
  

ਪੱਤਰ ਪ੫ੇਰਕ, ਰਾਜਪੁਰਾ : ਥਾਣਾ ਸਦਰ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ ਇਕ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਨੂੰ 240 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਬਜ਼ੇ 'ਚ ਲਿਆ ਹੈ ਜਦ ਕਿ ਕਾਰ ਸਵਾਰ ਦੋ ਸ਼ਰਾਬ ਸਮੱਗਲਰ ਮੌਕੇ ਤੋਂ ਫਰਾਰ ਹੋ ਗਏ। ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ਅਜੈਬ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੇ ਹੋਏ ਪਿੰਡ ਉਕਸੀ ਜੱਟਾਂ ਨੇੜੇ ਮੌਜੂਦ ਸਨ ਤਾਂ ਜਦੋਂ ਰਾਜਪੁਰਾ ਵਾਲੇ ਪਾਸਿਓਂ ਆ ਰਹੀ ਇਕ ਕਾਰ ਨੂੰ ਜਦੋਂ ਪੁਲਿਸ ਪਾਰਟੀ ਨੇ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏੇ। ਜਦੋਂ ਪੁਲਿਸ ਪਾਰਟੀ ਨੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ 'ਚੋਂ 240 ਬੋਤਲਾਂ ਸ਼ਰਾਬ ਮੋਟਾ ਸੰਤਰਾ ਚੰਡੀਗੜ੍ਹ ਬਰਾਮਦ ਹੋਈ। ਜਿਸ 'ਤੇ ਪੁਲਿਸ ਨੇ ਕਾਰ ਨੂੰ ਸਮੇਤ ਸ਼ਰਾਬ ਆਪਣੇ ਕਬਜ਼ੇ 'ਚ ਲੈ ਕੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: local news