ਪੰਜਾਬ ਸਰਕਾਰ ਪੰਚਾਇਤ ਸੰਮਤੀ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਧਿਆਨ ਦੇਣ ਤੋਂ ਅਵੇਸਲੀ

Updated on: Mon, 16 Apr 2018 08:49 PM (IST)
  
local news

ਪੰਜਾਬ ਸਰਕਾਰ ਪੰਚਾਇਤ ਸੰਮਤੀ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਧਿਆਨ ਦੇਣ ਤੋਂ ਅਵੇਸਲੀ

ਸ਼ਾਮ ਸਿੰਘ ਘੁੰਮਣ, ਦੀਨਾਨਗਰ

ਪੰਜਾਬ ਸਰਕਾਰ ਪੰਚਾਇਤ ਸੰਮਤੀ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਅਵੇਸਲੀ ਹੋਈ ਜਾਪਦੀ ਹੈ ਜਿਸ ਕਾਰਨ ਪੰਚਾਇਤ ਸੰਮਤੀ ਕਰਮਚਾਰੀਆਂ ਵੱਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੀਡੀਪੀਓ ਦਫ਼ਤਰ ਵਿਖੇ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਸੋਮਵਾਰ 20ਵੇਂ ਦਿਨ 'ਚ ਦਾਖ਼ਲ ਹੋ ਗਈ ਹੈ। ਪੰਚਾਇਤ ਸਕੱਤਰ ਯੂਨੀਅਨ ਬਲਾਕ ਦੀਨਾਨਗਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੜਤਾਲ ਤੇ ਬੈਠੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਜਾਣਬੁਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ।

ਉਹ ਮਗਰਲੇ ਵੀਹ ਦਿਨਾਂ ਤੋਂ ਕਲਮ ਛੋੜ ਹੜਤਾਲ ਤੇ ਬੈਠ ਕੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਦਾ ਯਤਨ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ। ਉਹਨਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਦੀਆਂ ਤਨਖਾਹਾਂ ਤੋਂ ਵਾਂਝੇ ਕਰਮਚਾਰੀ ਘਰ ਦੇ ਜਰੂਰੀ ਖਰਚੇ ਚਲਾਉਣ ਤੋਂ ਵੀ ਅਸਮਰੱਥ ਹੋਏ ਪਏ ਹਨ, ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ ਅਤੇ ਫੀਸਾਂ ਆਦਿ ਭਰਣ ਵਰਗੇ ਜਰੂਰੀ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਪਰ ਸਰਕਾਰ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀਆਂ ਤਨਖਾਹਾਂ ਜਾਰੀ ਕਰਨ ਸਮੇਤ ਹੋਰਨਾਂ ਮੰਗਾਂ ਵੱਲ ਤਰੁੰਤ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਤੇ ਪੰਚਾਇਤ ਅਫਸਰ ਰਜਿੰਦਰ ਸਿੰਘ, ਸੁਪਰਡੈਂਟ ਰਛਪਾਲ ਸਿੰਘ, ਅਸ਼ਵਨੀ ਕੁਮਾਰ, ਅਮੀਰ ਸਿੰਘ, ਨਵਦੀਪ ਸਿੰਘ, ਨਿਸ਼ਾਨ ਸਿੰਘ, ਕੰਵਲਜੀਤ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਬਵਨੀਸ਼ ਕੁਮਾਰ, ਬਲਦੇਵ ਰਾਜ, ਭੁਪਿੰਦਰ ਕੁਮਾਰ, ਬਲਕਾਰ ਮਸੀਹ, ਸਰਬਜੀਤ ਕੌਰ ਅਤੇ ਕਾਂਤਾ ਵੀ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: local news