ਵਕੀਲ ਮਹਿਰੋਂ, ਮੋਗਾ : ਕੈਪਟਨ ਸਰਕਾਰ ਵੱਲੋਂ ਐੱਸਸੀ ਤੇ ਬੀਸੀ ਵਰਗ ਦੇ ਲੋਕਾਂ ਦਾ 50 ਹਜ਼ਾਰ ਰੁਪਏ ਦਾ ਕਰਜ਼ਾ ਮਾਫ਼ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਬਲਵੀਰ ਸਿੰਘ ਧੰਮੂ ਚੇਅਰਮੈਨ ਬੀਸੀ ਵਿੰਗ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੇ ਐੱਸਸੀ ਤੇ ਬੀਸੀ ਵਰਗ ਦੇ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਕਰਜ਼ ਮਾਫ਼ੀ ਸਕੀਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪੱਟੀ ਤੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਨੇ ਐੱਸਸੀ ਤੇ ਬੀਸੀ ਵਰਗ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।

ਇਸ ਮੌਕੇ ਜਗਦੀਪ ਸੀਰਾ ਲੰਢੇਕੇ ਨੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕਾਂਗਰਸ ਦੀ ਸਰਕਾਰ ਹੀ ਇੱਕ ਅਜਿਹੀ ਸਰਕਾਰ ਹੈ ਜਿਸਨੇ ਹਰ ਵਰਗ ਨੂੰ ਸਹੂਲਤਾ ਪ੍ਰਦਾਨ ਕੀਤੀਆਂ ਹਨ ਤੇ ਪੰਜਾਬ ਦੀ ਖੁਸ਼ਹਾਲੀ ਲਈ ਹਮੇਸ਼ਾ ਕਦਮ ਚੁੱਕੇ ਹਨ। ਅੰਤ ਵਿੱਚ ਬਲਵੀਰ ਧੰਮੂ ਨੇ ਪੰਜਾਬ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਸਾਧੂ ਸਿੰਘ ਧਰਮਸੋਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਪੰਜਾਬ ਤਰੱਕੀ ਦੀਆਂ ਰਾਹਾਂ ਤੇ ਚੱਲ ਰਿਹਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਇਆ ਜਾਵੇਗਾ।

ਇਸ ਮੌਕੇ ਡਾ. ਜੀਐੱਸ ਗਿੱਲ, ਸੀਰਾ ਲੰਢੇਕੇ, ਪੀਤਾ ਗਿੱਲ, ਬਿੱਟੂ ਗਿੱਲ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ, ਗੁਰਪ੍ਰੀਤ ਗੋਪੀ, ਸੰਦੀਪ ਯਾਦਵ ਆਦਿ ਹਾਜ਼ਰ ਸਨ।