ਮਨਪ੫ੀਤ ਸਿੰਘ ਮੱਲੇਆਣਾ, ਮੋਗਾ : ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਿ੫ਤ ਕਰਨ ਲਈ ਵਰਲਡ ਕੈਂਸਰ ਕੇਅਰ ਤੇ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਸਾਂਝਾ ਉਪਰਾਲਾ ਕਰਦਿਆਂ ਇੱਕ ਵਿਲੱਖਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਲਿਸ ਮੋਗਾ ਗੁਰਪ੫ੀਤ ਸਿੰਘ ਤੂਰ, ਆਈਪੀਐਸ ਨੇ ਦੱਸਿਆ ਨਸ਼ਿਆਂ ਵਿਰੁੱਧ ਆਰੰਭ ਕੀਤੀ ਗਈ ਇਸ ਜਾਗ੫ਤੀ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ ਪਿੰਡ ਡਾਲਾ ਵਿਖੇ ' ਤੰਦਰੁਸਤ ਪੰਜਾਬ, ਜੀਵੇ ਪੰਜਾਬ ' ਪ੫ੋਗਰਾਮ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂੁਕ ਕਰਨ ਲਈ ਵਰਲਡ ਕੈਂਸਰ ਕੇਅਰ ਦੇ ਬਾਨੀ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਇੱਕ ਵਿਸ਼ੇਸ਼ ਬੱਸ ਮੁਹੱਈਆ ਕਰਵਾਈ ਗਈ ਹੈ, ਜਿਸ ਰਾਹੀਂ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਿ੫ਤੀ ਪੈਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਇਸ ਬੱਸ ਰਾਹੀਂ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤੇ ਨਸ਼ਾ ਛੱਡਣ ਲਈ ਪ੫ੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਨਸ਼ਿਆਂ ਵਿਰੁੱਧ ਕੋਰੀਓਗ੫ਾਫੀ ਅਤੇ ਨੁੱਕੜ ਨਾਟਕਾਂ ਦਾ ਪ੫ਬੰਧ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਤੂਰ ਨੇ ਦੱਸਿਆ ਕਿ ਇਹ ਬੱਸ ਰੋਜਾਨਾ ਵੱਖ-ਵੱਖ ਚਾਰ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜ੍ਹਾਅ ਤਹਿਤ ਇੱਕ ਮਹੀਨੇ ਦੌਰਾਨ 100 ਤੋਂ ਵੱਧ ਪਿੰਡਾਂ ਨੂੰ ਕਵਰ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਬਾਰੇ ਪ੫ੇਰਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਓਟ ਸੈਟਰਾਂ ਚ ਦਾਖਲ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਨੌਜਵਾਨਾਂ ਵਿੱਚ ਜਾਗਿ੫ਤੀ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਮੂਹ ਨਗਰ ਪੰਚਾਇਤਾਂ, ਸਾਹਿਤਕ ਸਭਾਵਾਂ, ਖੇਡ ਕਲੱਬਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਸੇਵਾ ਮੁਕਤ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅੱਗੇ ਆਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਆਪਸੀ ਧੜੇਬੰਦੀ ਤੋ ਉੱਪਰ ਉੱਠ ਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਵਿਆਹਾਂ ਆਦਿ ਸਮਾਗਮਾਂ 'ਤੇ ਫ਼ਜੂਲ ਖਰਚੀ ਘੱਟ ਕਰਨ ਦੀ ਵੀ ਅਪੀਲ ਕੀਤੀ।

ਇਸ ਮੌਕੇ ਕੁਲਵੰਤ ਸਿੰਘ ਧਾਲੀਵਾਲ ਨੇ ਗੁਰੂਆਂ ਪੀਰਾਂ ਅਤੇ ਪੰਜ ਦਰਿਆਵਾਂ ਦੀ ਧਰਤੀ 'ਤੇ ਨਸ਼ਿਆਂ ਦੇ ਵਗ ਰਹੇ ਦਰਿਆ ਤੇ ਚਿੰਤਾ ਦਾ ਪ੫ਗਟਾਵਾ ਕਰਦਿਆਂ ਸਮਾਜ ਵਿੱਚੋ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਨਸ਼ਿਆਂ ਕਾਰਨ ਅਨੇਕਾਂ ਰੋਗ ਪੈਦਾ ਹੁੰਦੇ ਹਨ ਇਸ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਨੂੰ ਤਿਆਗ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਸ਼ਾ ਵਿਰੋਧੀ ਜਾਗਰੂਕਤਾ ਵੈਨ ਨੂੰ ਵੀ ਰਿਬਨ ਕੱਟ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋ ਇਲਾਵਾ ਦਵਿੰਦਰਪਾਲ ਸਿੰਘ ਰਿੰਪੀ, ਮੈਡਮ ਸ਼ਾਲਿਨੀ, ਡੀਐੱਸਪੀ ਅਜੇ ਰਾਜ ਸਿੰਘ, ਮੈਡਮ ਹਰਜੀਤ ਕੌਰ ਤੇ ਪਿੰਡ ਦੇ ਮੋਹਤਬਰ ਵਿਅਕਤੀ ਆਦਿ ਹਾਜ਼ਰ ਸਨ।