ਮਨਪ੫ੀਤ ਸਿੰਘ ਮੱਲੇਆਣਾ, ਮੋਗਾ : ਬੇਰੁਜ਼ਗਾਰ ਨੌਜਵਾਨ ਸਰਕਾਰੀ ਨੌਕਰੀਆਂ ਤੇ ਵਿਦੇਸ਼ਾਂ ਵੱਲੋਂ ਦੌੜਨ ਦੀ ਬਜਾਏ ਕਿੱਤਾਮੁਖੀ ਸਿਖਲਾਈ ਪ੫ਾਪਤ ਕਰਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਨੂੰ ਤਰਜੀਹ ਦੇਣ। ਇਹ ਪ੫ੇਰਨਾ ਡਿਪਟੀ ਕਮਿਸ਼ਨਰ ਡੀਪੀਐੱਸ ਖਰਬੰਦਾ ਆਈਏਐੱਸ ਨੇ ਦਿਹਾਤੀ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਸੰਸਥਾ ਤੋਂ ਸਿਖਲਾਈ ਪ੫ਾਪਤ ਕਰ ਰਹੇ ਅਤੇ ਕਰ ਚੁੱਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਖਿਆਰਥੀਆਂ ਨੂੰ ਬਹੁਤ ਹੀ ਪ੫ਭਾਵਸ਼ਾਲੀ ਢੰਗ ਨਾਲ ਸਵੈ ਰੁਜ਼ਗਾਰ ਅਪਣਾ ਕੇ ਆਪਣੇ ਪੈਰਾਂ ਤੇ ਖੜ੍ਹਾ ਹੋਣ ਲਈ ਪ੫ੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਅਪਨਾਉਣ ਵਾਲੇ ਕੰਮ ਧੰਦੇ ਬਾਰੇ ਭਵਿੱਖ ਦੀ ਯੋਜਨਾ ਤਿਆਰ ਕਰਕੇ ਦਿ੫ੜ ਇਰਾਦੇ ਨਾਲ ਉਸ ਟੀਚੇ ਦੀ ਪ੫ਾਪਤੀ ਲਈ ਯਤਨ ਕਰਨ। ਉਨ੍ਹਾਂ ਵੱਖ-ਵੱਖ ਬੈਂਕਾਂ ਤੋਂ ਆਏ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਬੇਰੋਜ਼ਗਾਰ ਨੌਜਵਾਨ ਸਵੈ ਰੋਜ਼ਗਾਰ ਦਾ ਧੰਦਾ ਅਪਣਾ ਕੇ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਯੋਗ ਹੋ ਸਕਣ।

ਇਸ ਮੌਕੇ ਆਰਸੇਟੀ ਡਾਇਰੈਕਟਰ ਐੱਚਪੀ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਜੀ ਆਇਆਂ ਕਹਿੰਦਿਆਂ ਦੱਸਿਆ 2009 ਤੋਂ ਸ਼ੁਰੂ ਹੋਈ ਇਸ ਸੰਸਥਾ ਵੱਲੋਂ ਹੁਣ ਤੱਕ ਵੱਖ ਵੱਖ ਸਿਖਲਾਈ ਕੋਰਸਾਂ ਦੇ 164 ਬੈਚ ਸਫ਼ਲਤਾ ਪੂਰਵਕ ਮੁਕੰਮਲ ਕੀਤੇ ਜਾ ਚੁੱਕੇ ਹਨ ਤੇ 4,892 ਸਿਖਿਆਰਥੀ ਸਿਲਾਈ ਕਢਾਈ, ਬਿਊਟੀ ਪਾਰਲਰ, ਡੇਅਰੀ ਫਾਰਮਿੰਗ, ਕੰਪਿਊਟਰ ਬੇਸਿਕ ਤੇ ਪਲੰਬਰ ਆਦਿ ਵੱਖ ਵੱਖ ਕੋਰਸਾਂ ਦੀ ਸਿਖਲਾਈ ਪ੫ਾਪਤ ਕਰ ਚੁੱਕੇ ਹਨ। ਇਸ ਮੌਕੇ ਲੀਡ ਜ਼ਿਲ੍ਹਾ ਮੈਨੇਜਰ ਸਵਰਨਜੀਤ ਸਿੰਘ ਗਿੱਲ ਨੇ ਜ਼ਿਲ੍ਹੇ ਦੀਆਂ ਸਮੂਹ ਬੈਕਾਂ ਵੱਲੋ ਭਰੋਸਾ ਦਿਵਾਇਆ ਬੈਕਾਂ ਵੱਲੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋ ਵੱਧ ਕਰਜ਼ੇ ਮੁਹੱਈਆ ਕਰਵਾਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਤਂੋ ਪਹਿਲਾਂ ਆਰਸੇਟੀ ਮੋਗਾ ਦੀ ਤਿਮਾਹੀ ਮੀਟਿੰਗ ਦੌਰਾਨ ਤਿਮਾਹੀ ਰਿਪੋਰਟ ਪੇਸ਼ ਕੀਤੀ ਗਈ ਤੇ ਡਿਪਟੀ ਕਮਿਸ਼ਨਰ ਨੇ ਪੰਜਾਬ ਐਂਡ ਸਿੰਘ ਬੈਕ ਆਰਸੇਟੀ ਦੇ ਕੰਮ-ਕਾਜ ਦਾ ਨਿਰੀਖਣ ਕਰਦਿਆਂ ਵਿਸਥਾਰ ਵਿੱਚ ਮੈਂਬਰਾਂ ਪਾਸੋਂ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪਰਮਿੰਦਰ ਕੌਰ, ਡਿਪਟੀ ਡਾਇਰੈਕਟਰ ਕਿ੫ਸ਼ੀ ਵਿਗਿਆਨ ਕੇਂਦਰ ਅਮਨਦੀਪ ਸਿੰਘ, ਐੱਨਜੀਓ ਐੱਸਕੇ ਬਾਂਸਲ, ਬਲਵਿੰਦਰ ਸਿੰਘ ਤੇ ਆਰਸੇਟੀ ਦੇ ਹੋਰ ਅਧਿਕਾਰੀ ਤੇ ਸਿਖਿਆਰਥੀ ਹਾਜ਼ਰ ਸਨ।