ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ 'ਪੰਜਾਬੀ ਸਮਾਜ ਅਤੇ ਮੀਡੀਆ' ਵਿਸ਼ੇ 'ਤੇ 30ਵੀਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫਰੰਸ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿਖੇ ਆਰੰਭ ਹੋਈ, ਜਿਸ ਦਾ ਉਦਘਾਟਨ ਮੈਂਬਰ ਰਾਜ ਸਭਾ ਭਾਰਤ ਸਰਕਾਰ ਐਚਕੇ ਦੁਆ ਨੇ ਕੀਤਾ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਉਦਘਾਟਨੀ ਸੈਸ਼ਨ ਦੀ ਪ੫ਧਾਨਗੀ ਕੀਤੀ, ਜਦ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ, ਪ੫ੋਫੈਸਰ ਤੇ ਮੁਖੀ ਡਾ. ਸੁਖਦੇਵ ਸਿੰਘ ਖਾਹਰਾ ਨੇ ਮੁੱਖ ਭਾਸ਼ਣ ਪੇਸ਼ ਕੀਤਾ। ਇਸ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਦੇਵਿੰਦਰ ਦਿਆਲ ਸਿੰਘ ਸੰਧੂ ਅਤੇ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਪ੫ੋਫੈਸਰ ਆਫ ਐਮੀਨੈਂਸ ਗੁਲਜ਼ਾਰ ਸਿੰਘ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਜਿਥੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲਈ ਪ੫ਤੀਬਧ ਹੈ, ਉਥੇ ਹੀ ਪੰਜਾਬੀ ਯੂਨੀਵਰਸਿਟੀ ਪੰਜਾਬ ਦੇ ਗੌਰਵਮਈ ਅਮੀਰ ਵਿਰਸੇ ਨੂੰ ਸੰਭਾਲਣ ਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੀ ਨਿਸ਼ਾਨਦੇਹੀ ਲਈ ਲੋੜੀਂਦੇ ਉਪਰਾਲੇ ਕਰੇਗੀ, ਤਾਂ ਕਿ ਇਸ ਸ਼ਾਨਦਾਰ ਅਮੀਰ ਵਿਰਾਸਤ ਦੇ ਮਹਾਨ ਗੁਣਾਂ ਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਸਮਰਪਿਤ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਅਗਲੇ ਕੁਝ ਦਿਨਾਂ ਵਿਚ ਵਿਕੀਪੀਡੀਆ ਦੀ ਤਰਜ਼ 'ਤੇ ਪੰਜਾਬੀ ਪੀਡੀਆ ਨੂੰ ਵਿਧੀਵਤ ਰੂਪ ਵਿਚ ਜਾਰੀ ਕਰਨ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਅੱਜ ਦੇ ਮੀਡੀਆ ਦੇ ਦੌਰ ਵਿਚ ਮੀਡੀਆ ਨੂੰ ਭਾਸ਼ਾ ਤੇ ਸੰਵੇਦਨਾ ਦੇ ਸੰਦਰਭ ਵਿਚ ਸੁਚੇਤ ਰਹਿਣ 'ਤੇ ਜ਼ੋਰ ਦਿੱਤਾ। ਇਸ ਮੌਕੇ ਐਚਕੇ ਦੂਆ ਨੇ ਅੱਜ ਦੇ ਸੰਦਰਭ ਵਿਚ ਮੀਡੀਆ ਦੀ ਭੂਮਿਕਾ 'ਤੇ ਚਰਚਾ ਕਰਦਿਆਂ ਕਿਹਾ ਕਿ ਜਿਵੇਂ ਮੀਡੀਆ ਸਮਾਜ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਦਾ ਹੈ, ਉਵੇਂ ਹੀ ਲੇਖਕ ਵੀ ਆਪਣੀਆਂ ਲਿਖਤਾਂ ਵਿਚ ਸਮਾਜ ਦੀਆਂ ਸਮੱਸਿਆਵਾਂ ਨੂੰ ਦਰਪੇਸ਼ ਕਰਦਾ ਹੈ। ਉਨ੍ਹਾਂ ਇਸ ਗੱਲ 'ਤੇ ਖੇਦ ਪ੫ਗਟ ਕੀਤਾ ਕਿ ਜਿਉਂ-ਜਿਉਂ ਸੂਚਨਾਵਾਂ ਦਾ ਪ੫ਸਾਰ ਤੇਜ਼ੀ ਨਾਲ ਹੋ ਰਿਹਾ ਹੈ, ਤਿਉਂ-ਤਿਉਂ ਮਨੁੱਖੀ ਸੋਚ ਵਿਚ ਗਿਰਾਵਟ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੱਤਰਕਾਰੀ ਸਮਾਜ ਸੇਵੀ ਪੇਸ਼ਾ ਨਾ ਰਹਿ ਕੇ ਵਪਾਰਕ ਅਦਾਰਿਆਂ ਵਿਚ ਤਬਦੀਲ ਹੋ ਰਹੀ ਹੈ। ਇਸ ਮੌਕੇ ਡਾ. ਸੁਖਦੇਵ ਸਿੰਘ ਖਾਹਰਾ ਨੇ ਕਿਹਾ ਕਿ ਸਮਾਜ ਦੇ ਚੌਥਾ ਥੰਮ੍ਹ ਵਜੋਂ ਜਾਣਿਆ ਜਾਂਦਾ ਮੀਡੀਆ ਅੱਜ ਬਹੁਤ ਸ਼ਕਤੀਸ਼ਾਲੀ ਬਣ ਗਿਆ ਹੈ ਜੋ ਕਿ ਮਨੁੱਖੀ ਸਮਾਜ ਨੂੰ ਬਹੁਤ ਪ੫ਭਾਵਿਤ ਕਰ ਰਿਹਾ ਹੈ।