ਕੈਪਸ਼ਨ: ਬੀਟੀਐੱਲ-10- ਬੱਸ ਸਟੈਂਡ ਤੋਂ ਗੁਜ਼ਰਦਾ ਹੋਇਆ ਓਵਰਲੋਡ ਵਾਹਨ ਅਤੇ ਟ੍ਰੈਫਿਕ ਵਿਚ ਫਸੇ ਰਾਹਗੀਰ।

ਗੁਰਪ੫ੀਤ ਸਿੰਘ, ਕਾਦੀਆਂ : ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਕਾਦੀਆਂ ਦੀ ਟ੍ਰੈਫਿਕ ਸਮੱਸਿਆ ਜਿਉਂ ਦੀ ਤਿਉਂ ਹੀ ਨਜ਼ਰ ਆ ਰਹੀ ਹੈ ਅਤੇ ਦਿਨੋਂ ਦਿਨ ਇੱਥੇ ਟ੍ਰੈਫਿਕ ਵਿੱਚ ਵਾਧਾ ਹੋ ਰਿਹਾ ਹੈ। ਸਥਾਨਕ ਬੱਸ ਸਟੈਂਡ, ਪ੍ਰਭਾਕਰ ਚੌਕ, ਬੁੱਟਰ ਰੋਡ, ਛੋਟਾ ਬਿਜਲੀ ਘਰ ਚੌਕ ਲਾਗੇ ਵੱਡੇ-ਵੱਡੇ ਟ੍ਰੈਫਿਕ ਜਾਮਾਂ ਤੋਂ ਰਾਹਗੀਰ ਕਾਫੀ ਪਰੇਸ਼ਾਨ ਦਿਖਾਈ ਦੇ ਰਹੇ ਹਨ। ਇਸ ਸਬੰਧੀ ਸਥਾਨਕ ਰਾਹਗੀਰ ਅਰਜਨ ਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗੁਰਦਿਆਲ ਸਿੰਘ, ਬਖ਼ਸ਼ੀਸ ਸਿੰਘ, ਮਨਜਿੰਦਰ ਸਿੰਘ, ਗੁਰਜੋਤ ਸਿੰਘ, ਨਵਲੀਨ ਸਿੰਘ, ਵਸਨ ਸਿੰਘ, ਬਿਸੰਬਰ ਸਿੰਘ, ਦਲਜੀਤ ਸਿੰਘ, ਤਲਵਿੰਦਰ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ ਆਦਿ ਰਾਹਗੀਰਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਹਿਰ ਕਾਦੀਆਂ ਅੰਦਰੋਂ ਲੰਘਣਾ ਕਾਫੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟ੍ਰੈਫਿਕ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ ਅਤੇ ਦਿਨੋ ਦਿਨ ਟ੍ਰੈਫਿਕ ਦੀ ਸਮੱਸਿਆ ਵਧਦੀ ਜਾ ਰਹੀ ਹੈ ਜਿਸ ਨਾਲ ਉਨ੍ਹਾਂ ਨੂੰ ਆਉਣ ਜਾਣ ਲੱਗਿਆ ਕਾਫੀ ਪਰੇਸ਼ਾਨੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰੋਂ ਗੁਜ਼ਰਦੇ ਓਵਰਲੋਡ ਵਾਹਨਾਂ ਕਾਰਨ ਸਕੂਲੀ ਬੱਚਿਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰੀ ਤਾਂ ਸਕੂਲੋਂ ਬੱਚੇ ਆਉਣ ਜਾਣ ਲੱਗਿਆਂ ਇਸ ਟ੍ਰੈਫਿਕ ਦੇ ਜਾਮ ਵਿੱਚ ਫਸ ਕੇ ਕਾਫੀ ਲੇਟ ਹੋ ਜਾਂਦੇ ਹਨ ਜਿਨ੍ਹਾਂ ਕਾਰਨ ਉਨ੍ਹਾਂ ਨੂੰ ਕਾਫ਼ੀ ਵੱਡੀਆਂ ਪਰੇਸ਼ਾਨੀਆਂ ਤੋਂ ਗੁਜ਼ਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰੀ ਤਾਂ ਇਸ ਟੈ੫ਫਿਕ ਜਾਮ ਵਿਚ ਐਂਬੂਲੈਂਸਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਨਾਲ ਮਰੀਜ਼ਾਂ ਨੂੰ ਕਾਫ਼ੀ ਖ਼ੱਜਲ ਖੁਆਰੀ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕਰਦੇ ਹਨ ਕਿ ਕਾਦੀਆਂ ਸ਼ਹਿਰ ਦੀ ਟੈ੫ਫਿਕ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਰੋਜ਼ਾਨਾ ਰਾਹਗੀਰਾਂ ਜੋ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਉਨ੍ਹਾਂ ਨੂੰ ਰਾਹਤ ਮਿਲ ਸਕੇ।