ਸ਼ਹੀਦੀ ਪੁਰਬ ਦੇ ਸਬੰਧ 'ਚ ਮਹਾਨ ਨਗਰ ਕੀਰਤਨ 15 ਨੂੰ

Updated on: Tue, 12 Jun 2018 11:11 PM (IST)
  

ਸੱਚਦੇਵਾ, ਕਪੂਰਥਲਾ : ਸ਼ਹੀਦਾਂ ਦੇ ਸਿਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬਾਵਿਆ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾਂ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਪੁਰਬ ਦੇ ਸਬੰਧ ਵਿਚ 15 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਗੁਰਦੁਆਰਾ ਸਾਹਿਬ ਬਾਵਿਆ ਤੋਂ ਮਹਾਨ ਨਗਰ ਕੀਰਤਨ ਆਰੰਭ ਹੋਵੇਗਾ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸੱਤ ਨਾਰਾਇਣ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਂਕ, ਸ਼ਿਵ ਮੰਦਰ ਚੌਂਕ, ਸਟੇਟ ਗੁਰਦੁਆਰਾ ਸਾਹਿਬ, ਗੋਪਾਲ ਪਾਰਕ, ਥਾਣਾ ਸਿਟੀ, ਮੁਹੱਲਾ ਕਾਇਮਪੁਰਾ, ਪੁਰਾਣੀ ਸਬਜ਼ੀ ਮੰਡੀ, ਸਦਰ ਬਾਜ਼ਾਰ, ਜਲੋਖਾਨਾ ਚੌਂਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ôÔÆçÆ ê¹ðì