ਸਈਦ ਦੀ ਪਾਰਟੀ 23 ਨੂੰ ਜਾਰੀ ਕਰੇਗੀ ਚੋਣ ਮਨੋਰਥ ਪੱਤਰ

Updated on: Tue, 13 Mar 2018 06:53 PM (IST)
  

13 ਸੀਐੱਨਟੀ 1009

ਕਸ਼ਮੀਰ ਦੀ ਆਜ਼ਾਦੀ ਦਾ ਸਮੱਰਥਨ ਕਰਨ ਵਾਲੇ ਹੋਣਗੇ ਪਾਰਟੀ ਦੇ ਉਮੀਦਵਾਰ

ਲਾਹੌਰ (ਪੀਟੀਆਈ) : ਮੁੰਬਈ ਹਮਲੇ ਦੇ ਮਾਸਟਰਮਾਈਂਡ ਤੇ ਜਮਾਤ-ਉਦ=ਦਾਵਾ ਦੇ ਮੁਖੀ ਹਾਫਿਜ਼ ਸਈਦ ਦੀ ਨਵੀਂ ਸਿਆਸੀ ਪਾਰਟੀ ਮਿੱਲੀ ਮੁਸਲਿਮ ਲੀਗ (ਐੱਮਐੱਮਐੱਲ) 23 ਮਾਰਚ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਪਾਕਿਸਤਾਨ 'ਚ ਇਸ ਸਾਲ ਹੋਣ ਵਾਲੀਆਂ ਚੋਣਾਂ ਲਈ ਇਸਲਾਮਾਬਾਦ ਹਾਈ ਕੋਰਟ ਨੇ ਸਈਦ ਦੀ ਪਾਰਟੀ ਨੂੰ ਰਜਿਸਟ੫ੇਸ਼ਨ ਕਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਹਾਫਿਜ਼ ਸਈਦ ਜਿਸ ਨੂੰ ਪਾਕਿਸਤਾਨ ਸਰਕਾਰ ਨੇ ਵੱਡਾ ਝਟਕਾ ਦਿੰਦਿਆਂ ਉਸ ਦੀਆਂ ਜਮਾਤ-ਉਦ=ਦਾਵਾ ਤੇ ਫਲਾਹ-ਏ-ਇਨਸਾਨੀਅਤ ਫਾਊਂਡੇਸ਼ਨ ਦੀਆਂ ਚਲ ਤੇ ਅਚੱਲ ਜਾਇਦਾਦਾਂ ਅਤੇ ਬੈਂਕ ਖਾਤੇ ਸੀਜ਼ ਕਰ ਦਿੱਤੇ ਹਨ, ਖ਼ੁਦ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।

ਇਸਲਾਮਾਬਾਦ ਹਾਈ ਕੋਰਟ ਨੇ ਪਿਛਲੇ ਹਫ਼ਤੇ ਚੋਣ ਕਮਿਸ਼ਨ ਦੇ ਉਸ ਫ਼ੈਸਲੇ ਨੂੰ ਰੱਦ ਕਰ ਦਿੱਤਾ ਸੀ ਜਿਸ 'ਚ ਮਿੱਲੀ ਮੁਸਲਿਮ ਲੀਗ ਦੀ ਰਜਿਸਟ੫ੇਸ਼ਨ ਇਸ ਕਰਕੇ ਰੱਦ ਕਰਨ ਦੇ ਆਦੇਸ਼ ਦਿੱਤੇ ਗਏ ਸਨ ਕਿਉਂਕਿ ਉਸ ਦੇ ਅੱਤਵਾਦੀ ਜਥੇਬੰਦੀ ਨਾਲ ਸਬੰਧ ਸਨ। ਚੋਣ ਕਮਿਸ਼ਨ ਐੱਮਐੱਮਐੱਲ ਬਾਰੇ ਅਗਲੇ ਕੁਝ ਦਿਨਾਂ 'ਚ ਆਪਣਾ ਫ਼ੈਸਲਾ ਸੁਣਾ ਸਕਦਾ ਹੈ।

ਲਾਹੌਰ ਤੋਂ ਜਾਰੀ ਇਕ ਬਿਆਨ 'ਚ ਮਿੱਲੀ ਮੁਸਲਿਮ ਲੀਗ ਦੇ ਪ੍ਰਧਾਨ ਸੈਫੁੱਲਾ ਖਾਲਿਦ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਪਿੱਛੋਂ ਹੁਣ ਪਾਰਟੀ ਦੀ ਰਜਿਸਟ੫ੇਸ਼ਨ 'ਚ ਕੋਈ ਰੁਕਾਵਟ ਬਾਕੀ ਨਹੀਂ ਰਹਿ ਗਈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸਥਾਪਨਾ ਦਿਵਸ 'ਤੇ 23 ਮਾਰਚ ਨੂੰ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫ਼ੈਸਲਾ ਪਾਰਟੀ ਨੂੰ ਕੌਮੀ ਰਾਜਨੀਤੀ 'ਚ ਹਿੱਸਾ ਲੈਣ ਦਾ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਕੌਮੀ ਅਸੈਂਬਲੀ ਤੇ ਸਾਰੀਆਂ ਵਿਧਾਨ ਸਭਾਵਾਂ 'ਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਕਸ਼ਮੀਰ ਦੀ ਆਜ਼ਾਦੀ ਦੇ ਸੰਘਰਸ਼ ਦੀ ਹਮਾਇਤ ਕਰਨ ਵਾਲੇ ਲੋਕਾਂ ਨੂੰ ਉਮੀਦਵਾਰ ਬਣਾਇਆ ਜਾਵੇਗਾ। ਭਾਵੇਂ ਪਾਕਿਸਤਾਨ ਸਰਕਾਰ ਸਈਦ ਦੀਆਂ ਸੰਸਥਾਵਾਂ ਅਤੇ ਬੈਂਕ ਖਾਤੇ ਸੀਜ਼ ਕਰਨ ਦਾ ਦਾਅਵਾ ਕਰ ਰਹੀ ਹੈ ਪ੍ਰੰਤੂ ਸਈਦ ਤੇ ਹੋਰ ਆਗੂ ਅਜੇ ਵੀ ਹੈੱਡਕੁਆਰਟਰ ਤੇ ਹੋਰ ਦਫ਼ਤਰਾਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੇ ਹਨ। ਅਮਰੀਕਾ ਨੇ ਹਾਫਿਜ਼ ਸਈਦ ਨੂੰ ਕੌਮਾਂਤਰੀ ਅੱਤਵਾਦੀ ਐਲਾਨਿਆ ਹੋਇਆ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: hafiz saeed