ਇਮਰਾਨ ਖਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

Updated on: Thu, 12 Oct 2017 05:59 PM (IST)
  

-ਚੋਣ ਕਮਿਸ਼ਨ ਨੇ ਗਿ੍ਰਫ਼ਤਾਰ ਕਰ ਕੇ ਪੇਸ਼ ਕਰਨ ਦਾ ਦਿੱਤਾ ਆਦੇਸ਼

ਇਸਲਾਮਾਬਾਦ (ਆਈਏਐੱਨਐੱਸ) : ਿਯਕਟਰ ਤੋਂ ਸਿਆਸਤ 'ਚ ਆਏ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਅਦਾਲਤੀ ਆਦੇਸ਼ਾਂ ਦੀ ਉਲੰਘਣਾ ਦੇ ਇਕ ਮਾਮਲੇ 'ਚ ਵੀਰਵਾਰ ਨੂੰ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ। ਕਮਿਸ਼ਨ ਨੇ ਇਹ ਕਦਮ ਕਈ ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਇਮਰਾਨ ਖਾਨ ਦੇ ਪੇਸ਼ ਨਾ ਹੋਣ 'ਤੇ ਚੁੱਕਿਆ ਗਿਆ ਹੈ।

ਚੋਣ ਕਮਿਸ਼ਨ ਨੇ ਆਦੇਸ਼ ਦਿੱਤਾ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀਟੀਆਈ) ਦੇ ਪ੍ਰਧਾਨ ਇਮਰਾਨ ਖਾਨ ਨੂੰ ਗਿ੍ਰਫ਼ਤਾਰ ਕਰ ਕੇ 26 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ 'ਤੇ ਪੇਸ਼ ਕੀਤਾ ਜਾਏ। ਖਾਨ ਖ਼ਿਲਾਫ਼ ਅਦਾਲਤੀ ਆਦੇਸ਼ਾਂ ਦੀ ਉਲੰਘਣਾ ਦਾ ਇਹ ਮਾਮਲਾ ਉਨ੍ਹਾਂ ਦੀ ਪਾਰਟੀ ਦੇ ਸੰਸਥਾਪਕ ਆਗੂਆਂ ਵਿਚੋਂ ਇਕ ਅਕਬਰ ਐੱਸ ਬਾਬਰ ਨੇ ਦਾਖ਼ਲ ਕੀਤਾ ਹੈ। ਡਾਨ ਨਿਊਜ਼ ਨੇ ਪੀਟੀਆਈ ਦੇ ਬੁਲਾਰੇ ਨਈਮੁਲ ਹੱਕ ਦੇ ਹਵਾਲੇ ਨਾਲ ਦੱਸਿਆ ਕਿ ਇਸ ਵਾਰੰਟ ਨੂੰ ਪਾਰਟੀ ਇਸਲਾਮਾਬਾਦ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ।

ਇਨਸੈੱਟ

ਸ਼ਰੀਫ਼ ਦੀ ਬੇਟਿਆਂ ਨੂੰ 30 ਦਿਨਾਂ ਦੀ ਮੋਹਲਤ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਦੋਨੋਂ ਬੇਟਿਆਂ ਹਸਨ ਅਤੇ ਹੁਸੈਨ ਨੂੰ ਨੈਸ਼ਨਲ ਅਕਾਊਂਟੇਬਿਲਿਟੀ ਬਿਊਰੋ (ਐੱਨਏਬੀ) ਕੋਰਟ ਵਿਚ ਪੇਸ਼ ਹੋਣ ਲਈ 30 ਦਿਨਾਂ ਦੀ ਮੋਹਲਤ ਦਿੱਤੀ ਹੈ। ਇਹ ਅਦਾਲਤ ਪਨਾਮਾ ਪੇਪਰ ਮਾਮਲੇ ਵਿਚ ਪ੍ਰਧਾਨ ਮੰਤਰੀ ਦੀ ਕੁਰਸੀ ਗੁਆਉਣ ਵਾਲੇ ਸ਼ਰੀਫ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਭਿ੫ਸ਼ਟਾਚਾਰ ਦੇ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਉਹ ਪੇਸ਼ ਨਹੀਂ ਹੋਏ ਤਾਂ ਉਨ੍ਹਾਂ ਨੂੰ ਅਪਰਾਧੀ ਐਲਾਨ ਦਿੱਤਾ ਜਾਏਗਾ। ਇਸ ਸਮੇਂ ਸ਼ਰੀਫ਼ ਦੇ ਬੇਟੇ ਲੰਡਨ ਵਿਚ ਆਪਣੀ ਬਿਮਾਰ ਮਾਂ ਕੁਲਸੂਮ ਦੇ ਨਾਲ ਹਨ। ਇਸੇ ਤਰ੍ਹਾਂ ਦੇ ਮਾਮਲੇ ਵਿਚ ਿਘਰੇ ਪਾਕਿਸਤਾਨ ਦੇ ਵਿੱਤ ਮੰਤਰੀ ਇਸ਼ਾਕ ਡਾਰ ਵੀਰਵਾਰ ਨੂੰ ਐੱਨਏਬੀ ਅਦਾਲਤ ਵਿਚ ਪੇਸ਼ ਹੋਏ। ਉਨ੍ਹਾਂ 'ਤੇ ਆਮਦਨ ਤੋਂ ਵੱਧ ਸੰਪਤੀ ਦਾ ਮਾਮਲਾ ਚੱਲ ਰਿਹਾ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Non bailable arrest warrant issued against Imran Khan