ਅਫ਼ਗਾਨਿਸਤਾਨ 'ਚ ਤਾਲਿਬਾਨੀ ਹਮਲੇ 'ਚ 22 ਪੁਲਿਸ ਜਵਾਨ ਸ਼ਹੀਦ

Updated on: Tue, 14 Nov 2017 06:55 PM (IST)
  

ਕਾਬੁਲ (ਏਪੀ) : ਅਫ਼ਗਾਨਿਸਤਾਨ ਦੇ ਕੰਧਾਰ ਸੂਬੇ ਵਿਚ ਤਾਲਿਬਾਨ ਨੇ ਸੋਮਵਾਰ ਰਾਤ ਲਗਪਗ 15 ਸੁਰੱਖਿਆ ਚੌਕੀਆਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ 22 ਪੁਲਿਸ ਜਵਾਨਾਂ ਦੀ ਮੌਤ ਹੋ ਗਈ। 15 ਤੋਂ ਜ਼ਿਆਦਾ ਪੁਲਿਸ ਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਸੂਬਾਈ ਪੁਲਿਸ ਦੇ ਬੁਲਾਰੇ ਮਤੀਉੱਲਾ ਹਿਲਾਲ ਨੇ ਕਿਹਾ ਕਿ ਅੱਤਵਾਦੀਆਂ ਨੇ ਸੋਮਵਾਰ ਰਾਤ ਮੇਵਾਂਦ ਅਤੇ ਝਾਰੀ ਜ਼ਿਲ੍ਹੇ ਦੀਆਂ ਕਈ ਸੁਰੱਖਿਆ ਚੌਕੀਆਂ 'ਤੇ ਹਮਲਾ ਕਰ ਦਿੱਤਾ। ਪੁਲਿਸ ਅਤੇ ਹਮਲਾਵਰਾਂ ਵਿਚਕਾਰ ਘੰਟਿਆਂ ਤਕ ਚਲੇ ਮੁਕਾਬਲੇ ਵਿਚ 45 ਤਾਲਿਬਾਨ ਅੱਤਵਾਦੀ ਮਾਰੇ ਗਏ ਅਤੇ 35 ਜ਼ਖ਼ਮੀ ਹੋ ਗਏ। ਇਲਾਕੇ ਦੇ ਐੱਮਪੀ ਖਾਲਿਦ ਪਖਤੂਨ ਨੇ ਹਾਲਾਂਕਿ ਮਰਨ ਵਾਲੇ ਪੁਲਿਸ ਜਵਾਨਾਂ ਦੀ ਗਿਣਤੀ 37 ਦੱਸੀ ਹੈ। ਉਨ੍ਹਾਂ ਨੇ ਜ਼ਖ਼ਮੀ ਪੁਲਿਸ ਜਵਾਨਾਂ ਦੀ ਗਿਣਤੀ ਵੀ 30 ਹੋਣ ਦਾ ਦਾਅਵਾ ਕੀਤਾ ਹੈ। ਤਾਲਿਬਾਨ ਨੇ ਅਜੇ ਨਾ ਤਾਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਅਤੇ ਨਾ ਹੀ ਇਸ ਸਬੰਧ ਵਿਚ ਕੋਈ ਬਿਆਨ ਦਿੱਤਾ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Taliban kill 22 police in security post attacks