ਸਟਾਫ ਰਿਪੋਰਟਰ, ਕਪੂਰਥਲਾ : ਕਪੂਰਥਲਾ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਲਈ ਅਤੇ ਸ਼ਹਿਰ ਨੂੰ ਸਾਫ ਸੁਥਰਾ ਅਤੇ ਖੁੱਲ੍ਹਾ ਕਰਨ ਵਿੱਚ ਅਹਿਮ ਯੋਗਦਾਨ ਨਿਭਾਉਣ ਵਾਲੀ ਪਰਮਾਨੈਂਟ ਲੋਕ ਅਦਾਲਤ ਦ ਦੀ ਜੱਜ ਮੈਡਮ ਮੰਜੂ ਰਾਣਾ ਨੂੰ ਹਟਾ ਦਿੱਤਾ ਗਿਆ ਹੈ ਮੰਗਲਵਾਰ ਦੀ ਸ਼ਾਮ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰ ਸੈਕਟਰੀ ਹਰਪ੫ੀਤ ਕੌਰ ਵੱਲੋਂ ਇੱਕ ਪੱਤਰ ਜਾਰੀ ਕਰਦੇ ਹੋਏ ਪਰਮਾਨੈਂਟ ਲੋਕ ਅਦਾਲਤ ਕਪੂਰਥਲਾ ਦੀ ਜੱਜ ਮੈਡਮ ਮੰਜੂ ਰਾਣਾ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੫ਭਾਵ ਤੋਂ ਖਤਮ ਕਰ ਦਿੱਤਾ ਗਿਆ ਹੈ ਅਤੇ ਇਹ ਹੁਕਮ ਤੁਰੰਤ ਪ੫ਭਾਵ ਤੋਂ ਲਾਗੂ ਕਰਨ ਲਈ ਕਿਹਾ ਗਿਆ ਹੈ ਜ਼ਿਕਰਯੋਗ ਹੈ ਕਿ ਪਰਮਾਨੈਂਟ ਲੋਕ ਅਦਾਲਤ ਦੀ ਜੱਜ ਮੈਡਮ ਮੰਜੂ ਰਾਣਾ ਨੇ ਕਪੂਰਥਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਖਤਮ ਕੀਤਾ ਸੀ ਜਿਸ ਦੌਰਾਨ ਮੈਡਮ ਮੰਜੂ ਰਾਣਾ ਵੱਲੋਂ ਕਈ ਮੰਤਰੀਆਂ ਅਤੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਸਨ ਮੈਡਮ ਮੰਜੂ ਰਾਣਾ ਵੱਲੋਂ ਜਲੰਧਰ ਦਿੱਲੀ ਨੈਸ਼ਨਲ ਹਾਈਵੇ ਤੇ ਸਥਿਤ ਹਵੇਲੀ ਲਵਲੀ ਗਰੁੱਪ ਅਤੇ ਲਾਡੋਵਾਲ ਟੋਲ ਪਲਾਜ਼ਾ ਤੇ ਨੂੰ ਲੈ ਕੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਵੀ ਨੋਟਿਸ ਜਾਰੀ ਕੀਤੇ ਸਨ