v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣੇ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ ਬਿਲਕੁਲ ਝੂਠੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਹੈ ਕਿ ਅਕਾਲ ਪੁਰਖ ਦੀ ਕ੍ਰਿਪਾ ਨਾਲ ਉਹ ਬਿਲਕੁਲ ਠੀਕ-ਠਾਕ ਹਨ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਨੇ ਸ਼ਰਾਰਤ ਜਾਂ ਅਣਜਾਣਪੁਣੇ ਵੱਸ ਹੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਪਾਈ, ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵਾਇਰਲ ਹੋ ਰਹੀ ਪੋਸਟ ਵਿਚ ਕੋਈ ਵੀ ਸਚਾਈ ਨਹੀਂ ਹੈ।

Posted By: Amita Verma