style="text-align: justify;">ਅੰਮਿ੍ਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਸ਼ਮਸ਼ੇਰ ਸਿੰਘ ਪਰਿਵਾਰ ਸਮੇਤ ਨਤਮਸਤਕ ਹੋਏ। ਡਾ. ਸ਼ਮਸ਼ੇਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਸਮੇਂ ਮਿਲੀਆਂ ਸੇਵਾਵਾਂ ਲਈ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।

ਦਰਸ਼ਨ ਕਰਨ ਉਪਰੰਤ ਡਾ. ਸ਼ਮਸ਼ੇਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰਨਾਂ ਨੇ ਸ੍ਰੀ ਹਰਮਿੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਤ ਕੀਤਾ। ਗੱਲਬਾਤ ਕਰਦਿਆਂ ਡਾ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਹਰ ਸਿੱਖ ਗੁਰੂ ਸਾਹਿਬ ਤੋਂ ਹੀ ਤਰੱਕੀ ਅਤੇ ਚੜ੍ਹਦੀਕਲਾ ਮੰਗਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਕਿ੍ਪਾ ਕਰ ਕੇ ਉਨ੍ਹਾਂ ਪਾਸੋਂ ਪੰਜਾਬ ਦੇ ਲੋਕਾਂ ਲਈ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਲਈਆਂ ਹਨ।