ਸਟਾਫ ਰਿਪੋਰਟਰ, ਤਰਨਤਾਰਨ : ਪੰਚਾਇਤਾਂ ਮੌਜੂਦਾ ਲੋਕਤੰਤਰ ਦਾ ਅਧਾਰ ਹਨ। ਜੇਕਰ ਪਿੰਡਾਂ ਦੀਆਂ ਪੰਚਾਇਤਾਂ ਮਜ਼ਬੂਤ ਹੋਣਗੀਆਂ ਤਾਂ ਸਾਡੇ ਦੇਸ਼ ਦਾ ਲੋਕਤੰਤਰ ਹੋਰ ਵੀ ਮਜ਼ਬੂਤ ਹੋਵੇਗਾ। ਇਹ ਪ੍ਰਗਟਾਵਾ ਮਾਲ, ਮੁੜ ਵਸੇਬਾ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਖੇਡ ਸਟੇਡੀਅਮ ਤਰਨਤਾਰਨ ਵਿਖੇ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹ੍ਹੇ ਦੇ 566 ਸਰਪੰਚਾਂ, 3845 ਪੰਚਾਂ, 20 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ 160 ਬਲਾਕ ਸਮੰਤੀ ਮੈਂਬਰਾਂ ਨੂੰ ਅਹੁਦੇ ਅਤੇ ਨਸ਼ਿਆਂ ਖਿਲਾਫ ਸਹੁੰ ਚੁਕਾਈ।

ਸਰਕਾਰੀਆ ਨੇ ਕਿਹਾ ਕਿ 1992 ਵਿਚ ਸਵ: ਰਾਜੀਵ ਗਾਂਧੀ ਵੱਲੋਂ 73 ਸੋਧ ਕਰਕੇ ਪੰਚਾਇਤਾਂ ਨੂੰ ਵੱਧ ਅਧਿਕਾਰ ਦਿੱਤੇ ਗਏ ਸਨ, ਤਾਂ ਜੋ ਪੰਚਾਇਤੀ ਰਾਜ ਵਧੇਰੇ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੁਹਾਰ ਬਦਲਣ ਤੱਤਪਰ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵੇਂ ਚੁਣੇ ਗਏ ਪੰਚਾਇਤੀ ਸੰਸਥਾਵਾਂ ਨੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਮਾਨਦਾਰੀ ਅਤੇ ਨਿਰਪੱਖ ਢੰਗ ਨਾਲ ਆਪਣੇ-ਆਪਣੇ ਪਿੰਡਾਂ ਦਾ ਵਿਕਾਸ ਕਰਵਾਉਣ। ਇਸ ਮੌਕੇ ਚੁਣੇ ਹੋਏ ਮੈਂਬਰਾਂ ਨੂੰ ਨਸ਼ਾ ਵਿਰੋਧੀ ਸਹੁੰ ਚੁਕਾਉਂਦਿਆਂ ਕਿਹਾ ਉਹ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਅਤੇ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਓਟ ਕੇਂਦਰਾਂ ਵਿਚ ਲੈ ਕੇ ਜਾਣ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਰਾਜ ਦੀ 1400 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਏ ਗਏ ਹਨ, ਜਿਸ ਨਾਲ ਪੰਚਾਇਤਾਂ ਦੀ ਆਮਦਨ ਵਿਚ ਪਹਿਲਾਂ ਨਾਲੋਂ ਲਗਭਗ 40 ਕਰੋੜ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਲਾਭ ਰਾਜਨੀਤੀ ਤੋਂ ੳੱੁਪਰ ਉੱਠ ਕੇ ਬਿਨਾਂ ਕਿਸੇ ਭੇਦ ਭਾਵ ਦੇ ਹਰੇਕ ਨਾਗਰਿਕ ਤਕ ਪਹੁੰਚਾਉਣਾ ਜ਼ਰੂਰੀ ਹੈ। ਪਿੰਡਾਂ ਦੇ ਪਾਣੀ ਦੇ ਨਿਕਾਸ, ਛੱਪੜਾਂ ਅਤੇ ਪਿੰਡਾਂ ਨੂੰ ਸਾਫ ਸੁਥਰਾ ਰੱਖਣਾ ਪੰਚਾਇਤਾਂ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਮੌਕੇ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਵਿਧਾਇਕ ਬਾਬਾ ਬਕਾਲਾ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਵਿਚ ਪੰਚਾਇਤੀ ਚੋਣਾਂ ਅਮਨ ਅਮਾਨ ਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਚੁਣੀਆਂ ਹੋਈਆਂ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਵਿਚ ਹਰ ਲੋੜਵੰਦ ਦੀ ਪੈਨਸ਼ਨ, ਆਟਾ ਦਾਲ ਸਕੀਮ, ਆਸ਼ੀਰਵਾਦ ਸਕੀਮ, ਪਖਾਨੇ ਅਤੇ 5 ਮਰਲੇ ਦੇ ਪਲਾਟ ਵਰਗੀਆਂ ਸਰਕਾਰ ਦੀਆਂ ਸਹੂਲਤਾਂ ਪਹੁੰਚਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿ 95 ਫੀਸਦੀ ਪੰਚਾਇਤਾਂ ਸਬਰਸਮੰਤੀ ਨਾਲ ਚੁਣੀਆਂ ਗਈਆਂ ਹਨ। ਸਰਕਾਰ ਦੁਆਰਾ ਹਰੇਕ ਪਿੰਡ ਵਿਚ ਸੀਵਰੇਜ ਪਾਉਣ ਦੀ ਯੋਜਨਾ ਹੈ ਅਤੇ ਪਿੰਡਾਂ ਦਾ ਵਿਕਾਸ ਰਾਜਨੀਤੀ ਤੋਂ ਉੱਪਰ ਉੱਠ ਕੇ ਕਰਵਾਉਣਾ ਪੰਚਾਇਤਾਂ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਡੀਸੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਅੱਜ ਦੇ ਸਹੁੰ ਚੁੱਕ ਸਮਾਗਮ ਦੌਰਾਨ ਚੁਣੇ ਗਏ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਉਣ ਦੇ ਨਾਲ-ਨਾਲ ਨਸ਼ਾ ਵਿਰੋਧੀ ਸਹੁੰ ਵੀ ਚੁਕਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਡੈਪੋ ਪ੍ਰੋਗਰਾਮ ਅਧੀਨ ਅੱਜ ਚੁਣੇ ਗਏ ਸਾਰੇ ਨੁਮਾਇੰਦਿਆਂ ਨੂੰ ਡੈਪੋ ਵਲੰਟੀਅਰ ਵਜੋਂ ਵੀ ਰਜਿਸਟਰਡ ਕੀਤਾ ਗਿਆ। ਇਸ ਮੌਕੇ ਆਈਜੀ ਬਾਰਡਰ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਐੱਸਐੱਸਪੀ ਤਰਨਤਾਰਨ ਦਰਸ਼ਨ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ, ਐੱਸਡੀਅੱੈਮ ਤਰਨਤਾਰਨ ਸੁਰਿੰਦਰ ਸਿੰਘ, ਐਸਡੀਐਮ ਪੱਟੀ ਅਨੂਪ੍ਰੀਤ ਕੌਰ ਤੋਂ ਇਲਾਵਾ ਜ਼ਿਲ•ਾ ਪ੍ਰਧਾਨ ਕਾਂਗਰਸ ਮਨਜੀਤ ਸਿੰਘ ਘਸੀਟਪੁਰਾ ਅਤੇ ਸੁਖਵਿੰਦਰ ਸਿੰਘ ਸਿੱਧੂ ਸਮੇਤ ਹੋਰ ਰਾਜਨੀਤਿਕ ਆਗੂ ਵੀ ਹਾਜ਼ਰ ਸਨ।