ਪੱਤਰ ਪ੍ਰੇਰਕ, ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏਐਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਮੇਤ ਕੋਰਟ ਕੰਪਲੈਕਸ ਵੱਲ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨਾਂ ਨੇ ਆਪਣੀ ਪਛਾਣ ਹੀਰਾ ਸਿੰਘ ਪੁੱਤਰ ਰੂੜ ਸਿੰਘ, ਲਵਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਮੁਰਾਦਪੁਰਾ ਦੇ ਤੌਰ 'ਤੇ ਦੱਸੀ। ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।