ਪੱਤਰ ਪ੍ਰਰੇਰਕ, ਬਠਿੰਡਾ : ਥਾਣਾ ਮੌੜ ਦੀ ਪੁਲਿਸ ਨੇ ਇਕ ਘਰ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ, ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਇਕ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਗਿਆਨ ਚੰਦ ਨੇ ਦੱਸਿਆ ਕਿ ਨਰੇਸ਼ ਕੁਮਾਰ ਵਾਸੀ ਮੌੜ ਮੰਡੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੀ 16,17 ਜੂਨ ਦੀ ਦਰਮਿਆਨੀ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਘਰ 'ਚ ਦਾਖ਼ਲ ਹੋ ਕੇ 75 ਹਜ਼ਾਰ ਰੁਪਏ ਨਕਦ ਤੇ ਸੋਨੇ, ਚਾਂਦੀ ਦੇ ਗਹਿਣੇ ਚੋਰੀ ਕਰ ਲਏ ਹਨ। ਚੋਰੀ ਹੋਏ ਸਮਾਨ ਦੀ ਕੀਮਤ 1,75,000 ਰੁਪਏ ਦੀ ਬਣਦੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਨਰੇਸ਼ ਕੁਮਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।