ਦੀਪਕ ਸ਼ਰਮਾ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 348 ਬੋਤਲਾਂ ਤੇ 55 ਲੀਟਰ ਲਾਹਣ ਬਰਾਮਦ ਕਰਕੇ 9 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਥਾਣਾ ਮੌੜ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ 13 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਸਹਾਇਕ ਥਾਣੇਦਾਰ ਮੱਖਣ ਸਿੰਘ ਨੇ ਦੱÎਸਿਆ ਕਿ ਪਿੰਡ ਘੁੰਮਣ ਕਲਾਂ ਵਿਖੇ ਲਾਏ ਨਾਕੇ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਤਹਿਤ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 13 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਫੜੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਬਲਜਿੰਦਰ ਸਿੰਘ ਵਾਸੀ ਘੁੰਮਣਕਲਾਂ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ 108 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਸਹਾਇਕ ਥਾਣੇਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਪਿੰਡ ਹਰਰਾਏਪੁਰ ਕੋਲ ਲਾਏ ਨਾਕੇ ਦੌਰਾਨ ਨਿਰਮਲ ਸਿੰਘ, ਬਲਵਿੰਦਰ ਸਿੰਘ ਵਾਸੀ ਹਰਰਾਏਪੁਰਾ ਨੂੰ ਹਿਰਾਸਤ 'ਚ ਲੈ ਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਜਗਾ ਰਾਮ ਤੀਰਥ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਫੜੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਜਸਪ੍ਰੀਤ ਸਿੰਘ, ਕਾਲੀ ਸਿੰਘ ਵਾਸੀ ਪਿੰਡ ਸ਼ੇਖਪੁਰਾ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਦੀ ਪੁਲਿਸ 14 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ। ਹੌਲਦਾਰ ਮੱਖਣ ਸਿੰਘ ਨੇ ਦੱਸਿਆ ਕਿ ਪਿੰਡ ਬੰਗੀ ਦੀਪਾ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਪੱਪੀ ਸਿੰਘ ਵਾਸੀ ਦੀਪਾ ਬੰਗੀ ਨੂੰ ਹਿਰਾਸਤ 'ਚ ਲੈ ਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਮੌੜ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਰਾਮਨਗਰ ਕੋਲ ਲਾਏ ਨਾਕੇ ਦੌਰਾਨ ਭੋਲਾ ਸਿੰਘ ਵਾਸੀ ਰਾਮਨਗਰ ਨੂੰ ਹਿਰਾਸਤ 'ਚ ਲੈ ਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤੇਜਕੌਰ ਵਾਸੀ ਰਾਮਣਵਾਸ ਨਾਜਾਇਜ਼ ਸ਼ਰਾਬ ਬਣਾ ਕੇ ਵੇਚਦੀ ਹੈ। ਇਸ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਕ ਚਾਲੂ ਭੱਠੀ, 15 ਲੀਟਰ ਲਾਹਣ ਤੇ ਤਿੰਨ ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ, ਪਰ ਕਥਿਤ ਦੋਸ਼ਣ ਪੁਲਿਸ ਦੇ ਹੱਥ ਨਹੀਂ ਆਈ। ਇਸੇ ਤਰ੍ਹਾਂ ਥਾਣਾ ਨਥਾਣਾ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਚਮਕੌਰ ਸਿੰਘ ਵਾਸੀ ਪਿੰਡ ਲਹਿਰਾ ਸੌਂਧਾ ਨਾਜਾਇਜ਼ ਸ਼ਰਾਬ ਬਣਾ ਕੇ ਵੇਚਦਾ ਹੈ। ਇਸ ਅਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਕਤ ਵਿਅਕਤੀ ਦੇ ਘਰੋਂ ਚਾਲੂ ਭੱਠੀ 40 ਕਿੱਲੋ ਲਾਹਣ ਬਰਾਮਦ ਕੀਤੀ, ਪਰ ਕਥਿਤ ਦੋਸ਼ੀ ਮੌਕੇ ਤੋਂ ਭੱਜ ਗਿਆ।