ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪ੍ਧਾਨ ਭਗਵੰਤ ਮਾਨ ਨੇ ਕਾਂਗਰਸ ਪ੍ਧਾਨ ਸੁਨੀਲ ਜਾਖੜ ਨੂੰ ਬਿਜਲੀ ਦੀਆਂ ਵਧੀਆਂ ਕੀਮਤਾਂ 'ਤੇ ਬਿਜਲੀ ਕੰਪਨੀਆਂ ਖਿਲਾਫ਼ ਮੋਰਚਾ ਖੋਲ੍ਹਣ ਜਾਂ ਫਿਰ ਅਸਤੀਫ਼ਾ ਦੇਣ ਦੀ ਗੱਲ ਕਹੀ ਹੈ। ਮਾਨ ਨੇ ਇਕ ਬਿਆਨ 'ਚ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੁਖਬੀਰ ਸਿੰਘ ਬਾਦਲ ਨਾਲ ਮਿਲੀਭੁਗਤ ਕਾਰਨ ਜਾਖੜ ਦੀ ਨਹੀਂ ਸੁਣਦੇ ਤਾਂ ਜਾਖੜ ਸਮੇਤ ਸਾਰੇ ਕਾਂਗਰਸੀਆਂ ਨੂੰ ਜਾਂ ਤਾਂ ਜ਼ਮੀਰ ਦੀ ਆਵਾਜ਼ 'ਤੇ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ ਜਾਂ ਫਿਰ ਕਾਂਗਰਸ ਪ੍ਧਾਨ ਰਾਹੁਲ ਗਾਂਧੀ ਦੇ ਘਰ ਸਾਹਮਣੇ ਪੱਕਾ ਮੋਰਚਾ ਲਗਾ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ 'ਆਪ' ਦਾ ਬਿਜਲੀ ਅੰਦੋਲਨ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਕਿਉਂਕਿ ਬੇਹੱਦ ਮਹਿੰਗੇ ਅਤੇ ਨਾਜਾਇਜ਼ ਬਿਜਲੀ ਬਿਲਾਂ ਨੇ ਹਰੇਕ ਵਿਅਕਤੀ ਨੂੰ ਸਤਾਇਆ ਹੋਇਆ ਹੈ। ਮਾਨ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਸਮੇਂ ਜਦ ਸੁਖਬੀਰ ਸਿੰਘ ਬਾਦਲ ਬਠਿੰਡਾ ਸਮੇਤ ਸਰਕਾਰੀ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਕਰ ਕੇ ਨਿੱਜੀ ਕੰਪਨੀਆਂ ਨਾਲ ਮਹਿੰਗੀਆਂ ਬਿਜਲੀ ਦਰਾਂ 'ਤੇ ਸਮਝੌਤੇ ਕਰ ਰਿਹਾ ਸੀ ਤਾਂ ਉਸ ਸਮੇਂ ਵੀ 'ਆਪ' ਨੇ ਡਟ ਕੇ ਵਿਰੋਧ ਕੀਤਾ ਸੀ।

ਜਾਖੜ ਵੱਲੋਂ ਬਿਜਲੀ ਦੇ ਮੁੱਦੇ 'ਤੇ ਸੋਮਵਾਰ ਨੂੰ ਦਿੱਤੀ ਪ੍ਤੀਕਿਰਿਆ ਕਿ 2300 ਕਰੋੜ ਰੁਪਏ ਪ੍ਤੀ ਸਾਲ ਅੱਜ ਵੀ ਉਨ੍ਹਾਂ ਤਿੰਨ ਨਿੱਜੀ ਥਰਮਲ ਪਲਾਟਾਂ ਦੀ ਜੇਬ 'ਚ ਜਾ ਰਹੇ ਹਨ, ਜਿਨ੍ਹਾਂ ਦੀ ਸੁਖਬੀਰ ਬਾਦਲ ਨਾਲ ਭਾਈਵਾਲੀ ਹੈ ਅਤੇ ਇਹ ਪੈਸਾ ਸਰਕਾਰ ਦਾ ਪੈਸਾ ਨਹੀਂ ਸਗੋਂ ਲੋਕਾਂ ਦਾ ਪੈਸਾ ਹੈ, ਦਾ ਸਖ਼ਤ ਨੋਟਿਸ ਲੈਂਦਿਆਂ ਮਾਨ ਨੇ ਸਵਾਲ ਕੀਤਾ ਕਿ ਕੀ ਮੌਜੂਦਾ ਪੰਜਾਬ 'ਚ ਕਾਂਗਰਸ ਦੀ ਸਰਕਾਰ ਨਹੀਂ? ਉਨ੍ਹਾਂ ਕਿਹਾ ਕਿ ਜਾਖੜ ਦੇ ਬਿਆਨ ਤੋਂ ਲੱਗਦਾ ਹੈ ਕਿ ਮੌਜੂਦਾ ਸਮੇਂ ਵੀ ਕਾਂਗਰਸ ਦੀ ਨਹੀਂ ਬਾਦਲਾਂ ਦੀ ਸਰਕਾਰ ਹੈ।