22ਸੀਐਚਡੀ5ਪੀ

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਲਾਏ ਗਏ ਪਲੇਸਮੈਂਟ ਕੈਂਪ ਦੌਰਾਨ ਪ੍ਰਰਾਰਥੀਆਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰਰੀਤ ਕੌਰ ਬਰਾੜ।

* 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਲਾਇਆ ਗਿਆ ਪਲੇਸਮੈਂਟ ਕੈਂਪ

ਸੀਨੀਅਰ ਰਿਪੋਰਟਰ, ਐੱਸਏਐੱਸ ਨਗਰ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰਰੀਤ ਕੌਰ ਬਰਾੜ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬਿਊਰੋ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ। ਕੈਂਪ ਦੌਰਾਨ 112 ਪ੍ਰਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਇਸ ਮੌਕੇ ਜਿੱਥੇ ਪਲੇਸਮੈਂਟ ਕੈਂਪ ਵਿੱਚ ਪੁੱਜੇ ਪ੍ਰਰਾਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ, ਉੱਥੇ ਇੰਟਰਵਿਊ ਵਿਚ ਕੰਮ ਆਉਣ ਵਾਲੇ ਨੁਕਤੇ ਵੀ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ 'ਚ ਆਈਸੀਆਈਸੀਆਈ ਬੈਂਕ, ਟੈੱਕ ਮਹਿੰਦਰਾ ਸਮੇਤ 4 ਕੰਪਨੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵੱਲੋਂ 112 ਪ੍ਰਰਾਰਥੀਆਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ ਇਸ ਮੌਕੇ ਡਿਪਟੀ ਸੀਈਓ ਮਨਜੇਸ਼ ਕੁਮਾਰ ਸਮੇਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਸਬੰਧੀ ਬਿਊਰੋ ਦੇ ਮੋਬਾਇਲ ਨੰਬਰ 98151-62064 ਅਤੇ ਯੂ ਟਿਊਬ ਚੈਨਲ ਡੀਬੀਈਈ ਐੱਸਏਐੱਸ ਨਗਰ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।