ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 15ਵੀਂ ਵਿਧਾਨ ਸਭਾ ਦੇ 7ਵੇਂ ਸਮਾਗਮ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸਦਨ ਵਿਚ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੇਜ਼, ਸਾਬਕਾ ਮੰਤਰੀ ਦਲੀਪ ਸਿੰਘ ਪਾਂਧੀ ਤੇ ਗੋਬਿੰਦ ਸਿੰਘ ਕਾਂਝਲਾ, ਆਜ਼ਾਦੀ ਘੁਲਾਟੀਏ ਚੰਨਣ ਸਿੰਘ ਤੋਂ ਇਲਾਵਾ ਸ਼ਹੀਦ ਕਾਂਸਟੇਬਲ ਮੁਖਤਿਆਰ ਸਿੰਘ, ਗਨਰ ਲੇਖ ਰਾਜ ਅਤੇ ਲਾਂਸ ਨਾਇਕ ਸੁਖਚੈਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ

ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਲਪਾਲ ਸਿੰਘ ਨੇ ਪ੍ਸਤਾਵ ਪੇਸ਼ ਕੀਤਾ ਕਿ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਜੋ ਪਿਛਲੇ ਸੈਸ਼ਨ ਤੋਂ ਬਾਅਦ ਵਿਛੜ ਗਏ ਹਨ ਇਸ ਤੋਂ ਬਾਅਦ ਸ਼ੋਕ ਮਤਾ ਪਾਸ ਕੀਤਾ ਗਿਆ। ਵਿਛੜੀਆਂ ਰੂਹਾਂ ਦੇ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ

ਸਪੀਕਰ ਨੇ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਵੀਰ ਚੱਕਰ ਪ੍ਾਪਤ ਕੈਪਟਨ ਹਰਭਜਨ ਸਿੰਘ ਨੂੰ ਸ਼ਰਧਾਂਜਲੀ ਦੇਣ ਦੀ ਬੇਨਤੀ ਨੂੰ ਪ੍ਵਾਨ ਕਰ ਲਿਆ ਗਿਆ ਇਸੇ ਤਰ੍ਹਾਂ ਸਪੀਕਰ ਨੇ ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਦੇ ਪਿਤਾ ਮੋਹਨ ਸਿੰਘ ਬੈਂਸ ਦਾ ਨਾਮ ਵੀ ਸ਼ਰਧਾਂਜਲੀ ਸੂਚੀ ਵਿਚ ਸ਼ਾਮਲ ਕੀਤਾ।

ਇਸੇ ਤਰ੍ਹਾਂ ਸਪੀਕਰ ਨੇ ਗੁਰੂ ਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਬੇਨਤੀ ਨੂੰ ਵੀ ਪ੍ਵਾਨ ਕਰ ਲਿਆ ਜਿਨ੍ਹਾਂ ਦੋ ਸਹਾਇਕ ਐਡਵੋਕੇਟ ਜਨਰਲ ਸੰਦੀਪ ਸਿੰਘ ਮਾਨ ਅਤੇ ਅਤਿੰਦਰ ਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਸੂਚੀ ਵਿਚ ਸ਼ਾਮਲ ਕਰਨ ਲਈ ਬੇਨਤੀ ਕੀਤੀ ਸੀ ਇਹ ਹਾਲ ਹੀ ਵਿਚ ਫਿਰੋਜ਼ਪੁਰ-ਮੋਗਾ ਸੜਕ 'ਤੇ ਹਾਦਸੇ ਵਿਚ ਮਾਰੇ ਗਏ ਸਨ।