ਜ਼ਿਲ੍ਹੇ ਸਿੰਘ, ਮੰਡੀ ਲਾਧੂਕਾ : ਨਿਊ ਸਚਿਨ ਸਕੂਲ ਵਿਚ ਸੈਮੀਨਾਰ ਲਾ ਕੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਪਵਨ ਕੁਮਾਰ ਨੇ ਦੱਸਿਆ ਹੈ ਕਿ ਇੰਫਲੂਜਾ ਨਾਮ ਦੇ ਵਾਇਰਸ ਜੋ ਕਿ ਇਕ ਮਨੁੱਖ ਤੋਂ ਦੂਸਰੇ ਮਨੁੱਖ ਤੱਕ ਹਵਾ ਰਾਹੀ ਫੈਲਦਾ ਹੈ, ਦੇ ਕਾਰਨ ਵਿਅਕਤੀ ਨੂੰ ਬੁਖਾਰ, ਖਾਂਸੀ, ਗਲਾ ਦਰਦ, ਉਲਟੀਆਂ ਤੇ ਸ਼ਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਸ ਬੀਮਾਰੀ ਤੋਂ ਪੀੜਤ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ । ਉਨ੍ਹਾਂ ਨੇ ਦੱਸਿਆ ਹੈ ਕਿ ਇਸ ਬੀਮਾਰੀ ਦਾ ਇਲਾਜ਼ ਤੇ ਟੈਸਟ ਕਰਨ ਦੀ ਸਹੂਲਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।