ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਥਾਣਾ ਗੁਰੂਹਰਸਹਾਏ ਅਤੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਕਰੀਬ ਸਵਾ ਕਰੋੜ ਦੀ ਹੈਰੋਇਨ ਸਣੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਵਿਰੁੱਧ ਮਾਮਲੇ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਨਾਲ ਵਿਸ਼ਵਕਰਮਾ ਚੌਕ ਗੁਰੂਹਰਸਹਾਏ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਇਕ ਸ਼ੱਕੀ ਰਤ ਨੂੰ ਰੋਕ ਕੇ ਜਦ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਰਤ ਦੀ ਪਛਾਣ ਸੋਮਾ ਰਾਣੀ ਪਤਨੀ ਹਰਵਿੰਦਰ ਸਿੰਘ ਵਾਸੀ ਉਤਲਾ ਵੇਹੜਾ ਵਜੋਂ ਹੋਈ ਹੈ।

ਉਧਰ ਥਾਣਾ ਲੱਖੋ ਕੇ ਬਹਿਰਾਮ ਦੇ ਸਬ-ਇੰਸਪੈਕਟਰ ਗੁਰਤੇਜ ਸਿੰਘ ਨੇ ਦੱਸਿਆ ਕਿ ਉਹ ਪਿੰਡ ਲੱਖੋ ਕੇ ਬਹਿਰਾਮ ਵਿਖੇ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ ਇਸ ਦੌਰਾਨ ਪੁਲਿਸ ਪਾਰਟੀ ਨੇ ਜਦ ਇਕ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰਾਂ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਘੇਰਾ ਪਾਉਂਦੇ ਹੋਏ ਜਦ ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਕਾਰ 'ਚ ਸਵਾਰ ਚਾਰ ਵਿਅਕਤੀਆਂ 'ਚੋਂ ਦੋ ਫਰਾਰ ਹੋ ਗਏ, ਜਦਕਿ ਦੋ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਮੁਲਜ਼ਮਾਂ ਕੋਲੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ।

ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਰਣਜੀਤ ਸਿੰਘ ਵਾਸੀ ਬੂਹ ਥਾਣਾ ਹਰੀ ਕੇ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਫਰਾਰ ਹੋਣ ਵਾਲਿਆਂ ਦੀ ਪਛਾਣ ਤੀਰਥ ਸਿੰਘ ਵਾਸੀ ਬੂਹ ਹਵੇਲੀਆਂ ਥਾਣਾ ਹਰੀ ਕੇ ਜ਼ਿਲ੍ਹਾ ਤਰਨਤਾਰਨ ਤੇ ਭਲਵਾਨ ਸਿੰਘ ਵਾਸੀ ਹਰੀ ਕੇ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।