ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ

ਮੰਗਲਵਾਰ ਨੂੰ ਗਿਆਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਪਿ੍ਰੰਸੀਪਲ ਮੈਡਮ ਨਵਿੰਦਰਪਾਲ ਕੌਰ ਰੰਧਾਵਾ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਗਿੱਧਾ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਅਤੇ ਕਾਲਜ ਦੇ ਚੇਅਰਮੈਨ ਐਡਵੋਕੇਟ ਸੁਖਵਿੰਦਰ ਸਿੰਘ ਕਾਹਲੋਂ ਵਿਸ਼ੇਸ਼ ਤੌਰ 'ਤੇ ਹਾਜਰ ਹੋਏ। ਇਸ ਮੌਕੇ ਮੁੱਖ ਮਹਿਮਾਨ ਐਡਵੋਕੇਟ ਸੁਖਵਿੰਦਰ ਸਿੰਘ ਕਾਹਲੋਂ ਨੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪੜਾਈ ਦੇ ਨਾਲ ਨਾਲ ਪੰਜਾਬੀ ਸੱਭਿਆਚਾਰ ਨਾਲ ਜੁੜੇ ਪ੍ਰੋਗਰਾਮਾਂ ਵਿਚ ਰੁਚੀ ਰੱਖਦੇ ਹੋਏ ਵੱਧ ਚੜ੍ਹ ਕੇ ਭਾਗ ਲੈਣ ਦੀ ਲੋੜ ਹੈ ਤਾਂ ਜੋ ਆਪਣੇ ਪੰਜਾਬੀ ਸੱਭਿਆਚਾਰ ਨੂੰ ਜੀਵਤ ਰੱਖਿਆ ਜਾ ਸਕੇ। ਇਸ ਮੌਕੇ ਪਹਿਲੇ ਦੂਜੇ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰੋਫੈਸਰ ਹਰਜੀਤ ਸਿੰਘ ਕਾਹਲੋਂ ,ਮੈਡਮ ਕੁਲਦੀਪ ਕੌਰ ਕਾਹਲੋਂ, ਸੁਖਦੀਪ ਸਿੰਘ, ਜਗਦੀਪ ਸਿੰਘ, ਰਾਜਵਿੰਦਰ ਕੌਰ, ਸੰਦੀਪ ਕੌਰ, ਸਿਮਰਜੀਤ ਕੌਰ ਸਕੂਲ ਅਧਿਆਪਕ ਹਾਜਰ ਸਨ।