ਆਕਾਸ਼, ਗੁਰਦਾਸਪੁਰ : ਕਿਡਜ ਇੰਟਰਨੈਸ਼ਨਲ ਸਕੂਲ ਧਾਰੋਚੱਕ ਗੁਰਦਾਸਪੁਰ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿ੍ਰੰਸੀਪਲ ਵਸੁਧਾ ਸ਼ਰਮਾ ਨੇ ਸਾਰਿਆਂ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਦੇ ਹੀਰੋ ਦੁੱਲਾ ਭੱਟੀ ਦੀ ਯਾਦ ਵਿੱਚ ਸੁੰਦਰ ਮੁੰਦਰੀਏ” ਗੀਤ ਗਾ ਕੇ ਉਸ ਮਹਾਨ ਵਿਅਕਤੀ ਨੂੰ ਯਾਦ ਕੀਤਾ ਜਿਸ ਨੇ ਗ਼ਰੀਬਾਂ ਦੀ ਭਲਾਈ ਲਈ ਅਣਥੱਕ ਕੰਮ ਕੀਤੇ। ਵਿਦਿਆਰਥੀਆਂ 'ਚ ਮੂੰਗਫਲੀ, ਰਿਉੜੀਆਂ ਤੇ ਗੱਚਕ ਆਦਿ ਵੀ ਵੰਡੀ ਗਈ।