ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵੱਲੋਂ ਮੁੱਖ ਸਰਪ੍ਸਤ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਸਰਪ੍ਸਤੀ ਤੇ ਪ੍ਧਾਨ ਮੁਖਤਿਆਰ ਸਿੰਘ ਹੀਰ ਦੀ ਅਗਵਾਈ ਹੇਠ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਯਾਦਗਾਰੀ ਸਟੇਡੀਅਮ 'ਚ ਟੂਰਨਾਮੈਂਟ ਕਰਵਾਇਆ ਜਾ ਰਿਹਾ। 18ਵਾਂ ਸੂਬਾ ਪੱਧਰੀ ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਧੂਮ-ਧੱੜਕੇ ਨਾਲ ਸ਼ੁਰੂ ਹੋ ਚੁੱਕਾ ਹੈ।

ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਸਮਰਪਿਤ ਟੂਰਨਾਮੈਂਟ ਦਾ ਰਸਮੀ ਉਦਘਾਟਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਵੱਲੋਂ ਸਾਂਝੇ ਤੌਰ 'ਤੇ ਗੁਬਾਰੇ ਛੱਡਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆਂ ਕੀਤਾ ਗਿਆ।

ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਅਵਿਨਾਸ਼ ਰਾਏ ਖੰਨਾ ਨੇ 'ਸੋਵੀਨਰ' ਦੀ ਘੁੰਢ ਚੁਕਾਈ ਕਰਨ ਉਪਰੰਤ ਆਪਣੇ ਸੰਬੋਧਨ ਕਰਦਿਆਂ ਖਿਡਾਰੀਆਂ ਤੇ ਨੌਜਵਾਨਾਂ ਨੂੰ ਮਹਾਨ ਫੁੱਟਬਾਲਰ ਜਰਨੈਲ ਸਿੰਘ ਦੀ ਯਾਦ ਵਿਚ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਤੋਂ ਸੇਧ ਲੈਣ ਲਈ ਪ੍ਰੇਰਿਤ ਕਰਦੇ ਹੋਏ ਪ੍ਬੰਧਕਾਂ ਨੂੰ ਵਧਾਈ ਦਿੱਤੀ।

ਟੂਰਨਾਮੈਂਟ ਦੇ ਵੱਖ-ਵੱਖ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਵਜੋਂ ਅੰਤਰ ਰਾਸ਼ਟਰੀ ਫੁੱਟਬਾਲ ਸੁਖਵਿੰਦਰ ਸਿੰਘ ਸੁੱਖੀ, ਅਜੀਤ ਸਿੰਘ ਸੰਘਾ ਕੈਨੇਡਾ, ਸੋਹਣ ਸਿੰਘ ਖੱਖ, ਮਨਜਿੰਦਰ ਸਿੰਘ ਬੱਗਾ ਦਿਆਲ, ਸਤਨਾਮ ਸਿੰਘ ਢਿੱਲੋਂ ਚੀਫ਼ ਕੋਚ ਐੱਨਆਈਐੱਸ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਅਜੀਤ ਸਿੰਘ ਸੰਘਾ ਕੈਨੇਡਾ ਨੇ ਟੂਰਨਾਮੈਂਟ ਲਈ ਹਰ ਸਾਲ 51 ਹਜ਼ਾਰ ਦੀ ਮਦਦ ਦੇਣ ਦਾ ਐਲਾਨ ਕੀਤਾ।

ਟੂਰਨਾਮੈਂਟ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਰਜਿੰਦਰ ਸਿੰਘ ਸ਼ੂਕਾ, ਹਰਜੀਤ ਸਿੰਘ ਭਾਤਪੁਰ, ਬੂਟਾ ਸਿੰਘ ਅਲੀਪੁਰ, ਚੂਹੜ ਸਿੰਘ ਧਮਾਈ, ਵਿਨੋਦ ਸੈਣੀ ਤੋਂ ਇਲਾਵਾ ਐੱਨ.ਆਰ.ਆਈ. ਡਾ. ਜਰਨੈਲ ਸਿੰਘ ਯੂ.ਕੇ., ਪ੍ਰੇਮ ਡੋਗਰ ਯੂ.ਕੇ., ਨਰੇਸ਼ਪਾਲ ਬੱਧਣ ਯੂ.ਕੇ., ਸੁਖਵਿੰਦਰ ਸੈਣੀ ਯੂ.ਐੱਸ.ਏ., ਬੱਗਾ ਦਿਆਲ ਕੈਨੇਡਾ, ਹੈਪੀ ਗਿੱਲ ਆਸਟ੍ਰੇਲੀਆ, ਤਜਿੰਦਰ ਮਾਨ ਨੇ ਸ਼ਿਰਕਤ ਕੀਤੀ ਟੂਰਨਾਮੈਂਟ ਕਮੇਟੀ ਵਲੋਂ ਮੁਖਤਿਆਰ ਸਿੰਘ ਹੈਪੀ ਹੀਰ ਪ੍ਧਾਨ, ਡਾ. ਹਰਵਿੰਦਰ ਸਿੰਘ ਬਾਠ, ਪਿ੍ੰਸੀਪਲ ਰਾਜਵਿੰਦਰ ਸਿੰਘ ਬੈਂਸ, ਪਿ੍ੰ. ਪਰੀਤ ਮਹਿੰਦਰ ਪਾਲ ਸਿੰਘ, ਬਲਵੀਰ ਸਿੰਘ ਬੈਂਸ, ਯੋਗ ਰਾਜ ਗੰਭੀਰ, ਰਣਜੀਤ ਸਿੰਘ ਖੱਖ, ਰੋਸ਼ਨਜੀਤ ਸਿੰਘ ਪਨਾਮ, ਬਲਰਾਜ ਸਿੰਘ ਤੂਰ, ਸ਼ਲਿੰਦਰ ਸਿੰਘ ਰਾਣਾ, ਅਮਨਦੀਪ ਬੈਂਸ, ਪਰਮਿੰਦਰ ਸਿੰਘ ਸੁਪਰਡੈਂਟ, ਬਘੇਲ ਸਿੰਘ ਲੱਲੀਆਂ, ਸੰਜੀਵ ਕੁਮਾਰ, ਕਸ਼ਮੀਰ ਸਿੰਘ ਕਾਨੂੰਗੋ, ਤਰਲੋਚਨ ਸਿੰਘ ਗੋਲੀਆਂ, ਕੋਚ ਹਰਦੀਪ ਗਿੱਲ, ਅਸ਼ੋਕ ਪ੍ਰਾਸ਼ਰ, ਕੇਵਲ ਸਿੰਘ ਢਿੱਲੋਂ ਤੇ ਹੋਰ ਹਾਜ਼ਰ ਹੋਏ।

ਟੂਰਨਾਮੈਂਟ ਦੌਰਾਨ ਕਾਲਜ ਪੱਧਰ ਦੇ ਉਦਘਾਟਨੀ ਮੈਚ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਨੇ ਫੁੱਟਬਾਲ ਅਕੈਡਮੀ ਪਾਲਦੀ ਨੂੰ 2-0 ਗੋਲਾ ਦੇ ਫਰਕ ਨਾਲ ਮਾਤ ਦਿੱਤੀ। ਦੂਜੇ ਮੁਕਾਬਲੇ 'ਚ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਟੀਮ ਪੈਨਲਟੀ ਕਿੱਕਾਂ ਨਾਲ ਫੁੱਟਬਾਲ ਅਕੈਡਮੀ ਬੱਡੋਂ ਨੂੰ ਹਰਾਕੇ ਜੇਤੂ ਰਹੀ। ਪਿੰਡ ਪੱਧਰੀ ਮੁਕਾਬਲੇ 'ਚ ਪੱਦੀ ਸੂਰਾ ਸਿੰਘ ਦੀ ਟੀਮ ਨੇ ਫਤਹਿਪੁਰ ਖੁਰਦ ਨੂੰ 3-0 ਗੋਲਾ ਦੇ ਫਰਕ ਨਾਲ ਹਰਾਇਆ।