ਹੰਸ ਰਾਜ ਪ੍ਰਰੀਤ, ਜੰਡਿਆਲਾ ਮੰਜਕੀ : ਪੁਲਿਸ ਥਾਣਾ ਸਦਰ ਜਲੰਧਰ ਅਧੀਨ ਆਉਂਦੀ ਪੁਲਿਸ ਚੌਕੀ ਜੰਡਿਆਲਾ ਦੀ ਪੁਲਿਸ ਵੱਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਜੰਡਿਆਲਾ ਦੇ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਸਬਾ ਜੰਡਿਆਲਾ ਮੰਜਕੀ ਦੇ ਜਲੰਧਰ ਰੋਡ 'ਤੇ ਪੈਂਦੇ ਸ਼ਮਸ਼ਾਨ ਘਾਟ ਨਜ਼ਦੀਕ ਨਾਜਾਇਜ਼ ਸ਼ਰਾਬ ਵੇਚ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਵਿਅਕਤੀ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਹਾਈ ਸਪੀਡ ਚੰਡੀਗੜ੍ਹ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਵਾਸੀ ਜੰਡਿਆਲਾ ਮੰਜਕੀ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।