ਜੰਡਿਆਲਾ ਮੰਜਕੀ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਕੀ ਜੰਡਿਆਲਾ ਮੰਜਕੀ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਜੰਡਿਆਲਾ ਦੇ ਇੰਚਾਰਜ ਰੇਸ਼ਮ ਸਿੰਘ ਨੇ ਦੱਸਿਆ ਕਿ ਵਾਹਨਾਂ ਦੀ ਜਾਂਚ ਲਈ ਕੀਤੀ ਗਈ ਨਾਕੇਬੰਦੀ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਦੋ ਨੌਜਵਾਨਾਂ ਨੂੰ ਪੁਲਿਸ ਵੱਲੋਂ ਰੋਕਿਆ ਗਿਆ। ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਪਾਸੋਂ ਸੱਤ ਗ੫ਾਮ ਹੈਰੋਇਨ ਅਤੇ ਪੱਚੀ ਗ੫ਾਮ ਨਸ਼ੀਲੇ ਪਦਾਰਥ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਅਤੇ ਜਗਮੀਤ ਸਿੰਘ ਵਾਸੀ ਜੰਡਿਆਲਾ ਮੰਜਕੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।