ਅਮਰਜੀਤ ਸਿੰਘ ਵੇਹਗਲ, ਜਲੰਧਰ- ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਸ਼੍ਰੇਣੀ ਮਾਰਚ ਦੀ ਸਾਲਾਨਾ ਪ੍ਰੀਖਿਆ ਅੱਜ 15 ਮਾਰਚ ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਲੰਧਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਕੁੱਲ 191 ਸੈਂਟਰਾਂ ਵਿੱਚ 29767 ਵਿਦਿਆਰਥੀ ਦਸਵੀਂ ਦੀ ਪ੍ਰੀਖਿਆ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਕੇਂਦਰਾਂ ਵਿੱਚ ਨਕਲ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਜਿਨ੍ਹਾਂ ਵਿੱਚ ਕਈ ਸਥਾਨਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਇਸ ਤੋਂ ਇਲਾਵਾ ਸਿੱਖਿਆ ਕੇਂਦਰਾਂ 'ਚ ਸੁਪਰਡੈਂਟ ਦੇ ਨਾਲ-ਨਾਲ ਨਿਗਰਾਨ ਸਟਾਫ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਿੰਸੀਪਲ ਜਾਂ ਸੀਨੀਅਰ ਲੈਕਚਰਾਰ ਦੇ ਅਹੁਦੇ 'ਤੇ ਤਾਇਨਾਤ ਅਧਿਆਪਕਾਂ ਨੂੰ ਅਬਜ਼ਰਵਰ ਲਗਾਇਆ ਗਿਆ ਹੈ। ਇਸ ਨਾਲ ਹੀ ਕੇਂਦਰ ਕੰਟਰੋਲ ਦੇ ਨਾਲ ਡਿਪਟੀ ਕੰਟਰੋਲ ਵਿਜੀਲੈਂਸ ਵੀ ਲਗਾਏ ਹਨ l ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਨੂੰ ਨਕਲ ਮੁਕਤ ਸੁਚਾਰੂ ਢੰਗ ਨਾਲ ਨੇਪੜੇ ਚਾੜਣ ਲਈ ਸਾਰੇ ਪੁਖ਼ਤਾ ਪ੍ਰਬੰਧ ਸਿੱਖਿਆ ਵਿਭਾਗ ਵੱਲੋਂ ਮੁਕੰਮਲ ਕੀਤੇ ਗਏ ਹਨ।

Posted By: Amita Verma