ਪੱਤਰ ਪ੍ੇਰਕ, ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਕਾਸ਼ ਪੁਰਬ ਨੂੰ ਸਮਰਪਿਤ ਤੀਜਾ ਮਹਾਨ ਕੀਰਤਨ ਦਰਬਾਰ 16 ਫਰਵਰੀ ਨੂੰ ਸ਼ਾਮ 6 ਤੋਂ ਰਾਤ 11 ਵਜੇ ਤਕ ਗੁਰਦੁਆਰਾ ਸਿੰਘ ਸਭਾ ਸ਼ੇਖੂਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਬਾਬਾ ਗੁਰਚਰਨ ਸਿੰਘ ਦਮਦਮਾ ਸਾਹਿਬ ਠੱਟੇ ਵਾਲੇ, ਬਾਬਾ ਰਵਿੰਦਰ ਸਿੰਘ ਜੌਨੀ ਨਾਨਕਸਰ ਵਾਲੇ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਭਾਈ ਲਵਜੋਤ ਸਿੰਘ ਸਮਾਨੇ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ।