rਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੫ੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਚੁਕਾਉਣਗੇ ਸਹੁੰ

rਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੫ਬੰਧਾਂ ਦਾ ਲਿਆ ਜਾਇਜ਼ਾ

ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ : ਜ਼ਿਲ੍ਹੇ ਵਿਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੫ੀਸ਼ਦ ਮੈਂਬਰਾਂ ਦੇ 11 ਜਨਵਰੀ ਨੂੰ ਸਵੇਰੇ 11 ਵਜੇ ਨਵੀਂ ਦਾਣਾ ਮੰਡੀ ਕਪੂਰਥਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਅੱਜ ਸਮਾਗਮ ਦੇ ਪ੫ਬੰਧਾਂ ਦਾ ਜਾਇਜ਼ਾ ਲਿਆ ਅਤੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ ਉਹ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਰਪੰਚਾਂ ਤੋਂ ਇਲਾਵਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੫ੀਸ਼ਦ ਮੈਂਬਰਾਂ ਨੂੰ ਵੀ ਸਹੁੰ ਚੁਕਾਉਣਗੇ। ਇਸ ਦੌਰਾਨ ਉਨ੍ਹਾਂ ਨਵੀਂ ਦਾਣਾ ਮੰਡੀ ਵਿਖੇ ਸਮਾਗਮ ਲਈ ਪੰਡਾਲ, ਸਟੇਜ, ਬੈਠਣ ਦੇ ਪ੫ਬੰਧਾਂ, ਬੈਰੀਕੇਡਿੰਗ, ਪਾਰਕਿੰਗ, ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਜਾਣ ਵਾਲੇ ਸਟਾਲਾਂ, ਲੰਗਰ, ਸੁਰੱਖਿਆ, ਟ੫ੈਫਿਕ, ਪਖਾਨਿਆਂ, ਸਾਫ਼-ਸਫ਼ਾਈ ਅਤੇ ਹੋਰਨਾਂ ਪ੫ਬੰਧਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ।

ਉਨ੍ਹਾਂ ਕਿਹਾ ਕਿ ਜਿਹੜੇ ਜੇਤੂ ਪੰਚਾਇਤ ਮੈਂਬਰਾਂ ਨੇ ਹਾਲੇ ਤੱਕ ਆਪਣੇ ਜਿੱਤ ਦੇ ਸਰਟੀਫਿਕੇਟ ਨਹੀਂ ਲਏ, ਉਹ ਵੀ ਇਸ ਸਮਾਗਮ ਮੌਕੇ ਆਪਣੀ ਜਿੱਤ ਦੇ ਸਰਟੀਫਿਕੇਟ ਪ੫ਾਪਤ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐਸਪੀ-ਡੀ ਸਤਨਾਮ ਸਿੰਘ, ਐਸਡੀਐਮ ਕਪੂਰਥਲਾ ਡਾ. ਨਯਨ ਭੁੱਲਰ, ਡੀਐਸਪੀ ਸੰਦੀਪ ਸਿੰਘ ਮੰਡ, ਰਜਿੰਦਰ ਕੁਮਾਰ ਅਤੇ ਸਰਬਜੀਤ ਸਿੰਘ ਬਾਹੀਆ, ਤਹਿਸੀਲਦਾਰ ਕਪੂਰਥਲਾ ਮਨਵੀਰ ਸਿੰਘ ਿਢੱਲੋਂ, ਡੀਡੀਪੀਓ ਇਕਬਾਲ ਜੀਤ ਸਿੰਘ, ਸਕੱਤਰ ਜ਼ਿਲ੍ਹਾ ਪ੫ੀਸ਼ਦ ਗੁਰਦਰਸ਼ਨ ਕੁੰਡਲ, ਐਕਸੀਅਨ ਪੰਚਾਇਤੀ ਰਾਜ ਸੰਦੀਪ ਸ੫ੀਧਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਕੁਲਵਿੰਦਰ ਸਿੰਘ ਸੰਧੂ, ਬੀਡੀਪੀਓ ਅਮਰਜੀਤ ਸਿੰਘ, ਪਰਗਟ ਸਿੰਘ ਸਿੱਧੂ, ਸਤੀਸ਼ ਕੁਮਾਰ, ਸੇਵਾ ਸਿੰਘ ਅਤੇ ਹਰਬਲਾਸ, ਸਾਹਿਲ ਓਬਰਾਏ ਅਤੇ ਹੋਰ ਅਧਿਕਾਰੀ ਹਾਜ਼ਰ ਸਨ।