ਸੁਖਦੇਵ ਸਿੰਘ, ਲੁਧਿਆਣਾ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋ ਦਸੰਬਰ 2018 ਵਿੱਚ ਲਈ ਗਈ ਪ੍ਰੀਖਿਆ ਵਿੱਚ ਗੁਰੂ ਨਾਨਕ ਗਰਲਜ਼ ਕਾਲਜ ਮਾਡਲ ਟਾਊਨ ਦਾ ਐੱਮਏ (ਇੰਗਲਿਸ਼) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਬਿਸਮਨ ਕੋਰ ਨੇ 67.5 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਛੇਵਾਂ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਅਭਜੌਤ ਗਰੇਵਾਲ ਨੇ 65.7 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਨੋਵਾਂ ਅਤੇ ਕਾਲਜ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਇਸੇ ਤਰ੍ਹਾਂ ਨਵਪ੍ਰੀਤ ਕੌਰ ਅਤੇ ਅਨਮੋਲ ਕੌਰ ਦੋਹਾਂ ਨੇ 65 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਪਿ੍ੰਸੀਪਲ ਡਾ. ਚਰਨਜੀਤ ਮਾਹਲ ਨੇ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਲਈ ਵਧਾਈ ਦਿੱਤੀ।