ਪੱਤਰ ਪ੍ਰੇਰਕ ਸਰਵਣ ਸਿੰਘ ਭੰਗਲਾਂ, ਸਮਰਾਲਾ : ਪਿੰਡ ਬਲਾਲਾ ਵਿਖੇ ਬਾਬਾ ਹਸਤ ਲਾਲ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਬਰਸੀ ਸਮਾਗਮ ਮਿਤੀ 13, 14 ਤੇ 15 ਜਨਵਰੀ ਨੂੰ ਸਮੁੱਚੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਪਿੰਡ ਦੇ ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ ਨੇ ਦੱਸਿਆ ਕਿ ਇਸ ਸਬੰਧੀ ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਹਨ। ਦੇਸ਼-ਵਿਦੇਸ਼ ਤੋਂ ਪਿੰਡ ਬਲਾਲਾ ਪੁੱਜਣ ਵਾਲੀਆਂ ਸੰਗਤਾਂ ਲਈ ਪਿੰਡ ਵਾਸੀਆਂ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੱਜ ਬਰਸੀ ਸਮਾਗਮ ਦੇ ਪਹਿਲੇ ਦਿਨ ਸੰਤ ਬਾਬਾ ਪੰਜਾਬ ਸਿੰਘ ਮਾਦਪੁਰ ਵਾਲੇ ਤੇ ਸੰਤ ਬਾਬਾ ਮਲਕੀਤ ਸਿੰਘ ਜੀ ਲੱਲਕਲਾਂ ਵਾਲੇ ਦੀਵਾਨ ਸਜਾਉਣਗੇ ਤੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ।